ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਪ੍ਰਚਾਰ ਦੌਰਾਨ ਨਸ਼ੇ ਅਤੇ ਪੈਸੇ ਵੰਡਣ ਤੋਂ ਉਮੀਦਵਾਰ ਰਹੇ ਦੂਰ

07:01 AM May 28, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਮਈ
ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨਾਂ ਦੇ ਬਾਵਜੂਦ ਵੱਖ ਵੱਖ ਪਾਰਟੀਆਂ ਦੇ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਕਿਸੇ ਵੀ ਕਿਸਮ ਦੇ ਨਸ਼ਿਆਂ ਅਤੇ ਪੈਸਿਆਂ ਦੀ ਵੰਡ ਵਰਗੇ ਮਾੜੇ ਰੁਝਾਨ ਤੋਂ ਰਹਿਤ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਭੁੱਕੀ ਅਤੇ ਪੈਸਿਆਂ ਦੀ ਵੰਡ ਵਰਗੇ ਰੁਝਾਨ ਖੁੱਲ੍ਹੇਆਮ ਚੱਲਦੇ ਰਹੇ ਹਨ। ਇਸ ਵਾਰ ਦੀ ਚੋਣ ਮੁਹਿੰਮ ਦੌਰਾਨ ਜਿੱਥੇ ਗੱਡੀਆਂ ਦੀ ਲੋੜ ਅਨੁਸਾਰ ਵਰਤੋਂ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਵਰਤੋਂ ਲਗਭਗ ਗਾਇਬ ਹੀ ਹੈ। ਇਸ ਸਬੰਧੀ ‘ਆਪ’ ਦੇ ਚੋਣ ਦਫ਼ਤਰ ਦੇ ਇੰਚਾਰਜ ਅਵਤਾਰ ਸਿੰਘ ਤਾਰੀ ਅਤੇ ਸ਼ਿੰਦਰਪਾਲ ਕੌਰ ਕਾਂਗਰਸੀ ਆਗੂ ਰਣਜੀਤ ਸਿੰਘ ਤੂਰ ਅਤੇ ਵਰਿੰਦਰ ਪੰਨਵਾਂ, ਮਾਨ ਦਲ ਦੇ ਆਗੂ ਸੁਖਵਿੰਦਰ ਸਿੰਘ ਬਲਿਆਲ ਅਤੇ ਗੁਰਦੀਪ ਸਿੰਘ ਕਾਲਾਝਾੜ, ਸ਼੍ਰੋਮਣੀ ਅਕਾਲੀ ਦਲ ਦੇ ਰੁਪਿੰਦਰ ਸਿੰਘ ਰੰਧਾਵਾ ਅਤੇ ਹਰਵਿੰਦਰ ਸਿੰਘ ਕਾਕੜਾ, ਭਾਜਪਾ ਦੇ ਗੁਰਤੇਜ ਸਿੰਘ ਝਨੇੜੀ ਅਤੇ ਕਪਿਲ ਗਰਗ ਨੇ ਦੱਸਿਆ ਕਿ ਉਨ੍ਹਾਂ ਦੇ ਉਮੀਦਵਾਰਾਂ ਵੱਲੋਂ ਆਪਣੇ ਚੋਣ ਪ੍ਰਚਾਰ ਨਸ਼ਾ ਰਹਿਤ ਰੱਖਿਆ ਗਿਆ ਹੈ। ਪੰਜਾਬ ਦੇ ਨੌਜਵਾਨਾਂ ਵਿਚ ਫੈਲੇ ਨਸ਼ੇ ਅਤੇ ਖਾਸ ਕਰਕੇ ਡਰੱਗ ਨਸ਼ਿਆਂ ਦੇ ਮਾਰੂ ਰੁਝਾਨ ਦੌਰਾਨ ਸਾਰੀਆਂ ਪਾਰਟੀਆਂ ਦੇ ਇਸ ਫੈਸਲੇ ਦੀ ਸੂਝਵਾਨ ਲੋਕਾਂ ਅਤੇ ਔਰਤਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

Advertisement

Advertisement