ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੀਆਂ 4 ਜ਼ਿਮਨੀ ਚੋਣਾਂ ’ਚ ਉਮੀਦਵਾਰ ਖੜ੍ਹੇ ਕਰਾਂਗੇ: ਚੜੂਨੀ

07:53 AM Jun 23, 2024 IST
ਮੀਟਿੰਗ ਦੌਰਾਨ ਕਿਸਾਨ ਆਗੂਆਂ ਨਾਲ ਗੁਰਨਾਮ ਸਿੰਘ ਚੜੂਨੀ।

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 22 ਜੂਨ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਅੱਜ ਇੱਥੇ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਨੀਅਨ ਦੀ ਸੰਯੁਕਤ ਸੰਘਰਸ਼ ਜਥੇਬੰਦੀ ਜਲੰਧਰ ਤੋਂ ਬਗੈਰ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ’ਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਣਨੀਤੀ ਬਣਾ ਲਈ ਗਈ ਹੈ। ਉਨ੍ਹਾਂ ਹਰਿਆਣਾ ਵਿੱਚ ਵੀ ਚੋਣ ਲੜਨ ਦੀ ਗੱਲ ਆਖੀ ਹੈ। ਸ੍ਰੀ ਚੜੂਨੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਾਰੇ ਆਗੂਆਂ ਦੀ ਸਹਿਮਤੀ ਨਾਲ ਇਹ ਫ਼ੈਸਲਾ ਲਿਆ ਗਿਆ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਲਈ ਸ਼ੁਰੂ ਕੀਤੀ ਪੀਐੱਮ ਨਿਧੀ ਯੋਜਨਾ ਨੂੰ ਕਿਸਾਨਾਂ ਦਾ ਅਪਮਾਨ ਕਰਾਰ ਦਿੱਤਾ। ਉਨ੍ਹਾਂ ਸਵਾਲ ਕੀਤਾ ਕਿ ਪ੍ਰਤੀ ਦਿਨ 17 ਰੁਪਏ ਦੇ ਕੇ ਸਰਕਾਰ ਕੀ ਸਾਬਤ ਕਰਨਾ ਚਾਹੁੰਦੀ ਹੈ? ਉਨ੍ਹਾਂ ਕੇਂਦਰ ਸਰਕਾਰ ਵੱਲੋਂ ਝੋਨੇ ਅਤੇ ਹੋਰ ਫ਼ਸਲਾਂ ਦੇ ਭਾਅ ਵਿੱਚ ਕੀਤੇ ਵਾਧੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਮਹਿੰਗਾਈ ਦੇ ਇਸ ਜ਼ਮਾਨੇ ਵਿੱਚ ਇਹ ਵਾਧਾ ਬਹੁਤ ਹੀ ਘੱਟ ਹੈ।
ਉਨ੍ਹਾਂ ਸ਼ੰਭੂ ਬਾਰਡਰ ’ਤੇ ਚੱਲ ਰਹੇ ਸੰਘਰਸ਼ ਲਈ ਵੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇ ਦਿੱਲੀ ਦੇ ਰਾਹ ਖੋਲ੍ਹ ਦਿੱਤੇ ਜਾਂਦੇ ਤਾਂ ਅੱਜ ਇਹ ਹਾਲਾਤ ਪੈਦਾ ਨਾ ਹੁੰਦੇ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨਿੱਤੀਆਂ ਕਾਰਨ ਹੀ ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਲਕਿਆਂ ਵਿਚ ਯੋਗ, ਇਮਾਨਦਾਰ ਅਤੇ ਮਿਹਨਤੀ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।

Advertisement

Advertisement