For the best experience, open
https://m.punjabitribuneonline.com
on your mobile browser.
Advertisement

ਏਮਜ਼ ਦੇ ਨਰਸਿੰਗ ਸਟਾਫ ਵੱਲੋਂ ਮੋਮਬੱਤੀ ਮਾਰਚ

08:31 AM Nov 30, 2023 IST
ਏਮਜ਼ ਦੇ ਨਰਸਿੰਗ ਸਟਾਫ ਵੱਲੋਂ ਮੋਮਬੱਤੀ ਮਾਰਚ
ਬਠਿੰਡਾ ਏਮਜ਼ ’ਚ ਮੋਮਬੱਤੀ ਮਾਰਚ ਕਰਦੇ ਹੋਏ ਨਰਸਿੰਗ ਅਫਸਰ। -ਫੋਟੋ: ਪਵਨ ਸ਼ਰਮਾ
Advertisement

ਮਨੋਜ ਸ਼ਰਮਾ
ਬਠਿੰਡਾ, 29 ਨਵੰਬਰ
ਪੰਜਾਬ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਠਿੰਡਾ ਵਿੱਚ ਸੇਵਾਵਾਂ ਦੇ ਰਹੇ ਨਰਸਿੰਗ ਅਫਸਰਾਂ ਦਾ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਸ਼ੁਰੂ ਹੋਇਆ ਸ਼ਾਂਤਮਈ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਨਰਸਿੰਗ ਮੁਲਾਜ਼ਮਾਂ ਵੱਲੋਂ ਏਮਜ਼ ਕੈਂਪਸ ਵਿਚ ਮੋਮਬੱਤੀ ਮਾਰਚ ਕੀਤਾ ਗਿਆ। ਨਰਸਿੰਗ ਸਟਾਫ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਰਸਿੰਗ ਸਟਾਫ ਵਲੋਂ ਆਪਣੀਆਂ ਭੱਖਦੀਆਂ ਮੰਗਾਂ ਬਾਰੇ ਏਮਜ਼ ਦੇ ਡਾਇਰੈਕਟਰ ਨੂੰ ਮੰਗ ਪੱਤਰ ਵੀ ਦਿੱਤੇ ਗਏ ਹਨ। ਉਨ੍ਹਾਂ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹਫ਼ਤੇ ਵਿਚ ਇਕ ਦਿਨ ਦੀ ਛੁੱਟੀ ਦਿੱਤੀ ਜਾਵੇ, ਸ਼ਨਿਚਰਵਾਰ ਨੂੰ ਅੱਧਾ ਦਿਨ, ਨਵੇਂ ਸਟਾਫ ਦੀ ਭਰਤੀ ਅਤੇ ਸੀਸੀਐੱਸ ਰੂਲ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਹਤ ਮਨਿਸਟਰੀ ਵੱਲੋਂ ਇਕ ਮਹੀਨੇ ਦੀਆਂ 8 ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ ਪਰ ਅਫਸੋਸ ਉਨ੍ਹਾਂ ਕੋਲੋਂ ਦਿਨ ਰਾਤ ਦੀਆਂ ਸ਼ਿਫਟਾਂ ਰਾਹੀਂ ਡਿਊਟੀ ਲੈ ਕਿ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਨਰਸਿੰਗ ਅਫਸਰਾਂ ਨੇ ਦੁਖੀ ਮਨ ਨਾਲ ਦੱਸਿਆ ਕਿ ਮਰੀਜ਼ਾਂ ਨੂੰ ਬਿਨਾਂ ਪ੍ਰੇਸ਼ਾਨ ਕੀਤੇ ਸ਼ਾਂਤਮਈ ਢੰਗ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਗੌਰਤਲਬ ਹੈ ਕਿ ਏਮਜ਼ ਅਧਿਕਾਰੀਆਂ ਵੱਲੋਂ ਮੰਗਾਂ ਬਾਰੇ ਪੰਜ ਵਾਰ ਨਰਸਿੰਗ ਅਫਸਰਾਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਪਰਨਾਲਾ ਉਥੇ ਦਾ ਉਥੇ ਹੀ ਖੜ੍ਹਾ ਹੈ। ਸੂਤਰਾਂ ਨੇ ਦੱਸਿਆ ਕਿ ਵੀਰਵਾਰ ਨੂੰ ਏਮਜ਼ ਦੇ ਡਾਇਰੈਕਟਰ ਦੇ ਆਉਣ ਤੋਂ ਬਾਅਦ ਹੀ ਸਮੱਸਿਆ ਦੇ ਹੱਲ ਹੋਣ ਦੀ ਉਮੀਦ ਹੈ। ਇਸ ਸਬੰਧੀ ਏਮਜ਼ ਦੇ ਡਾਇਰੈਕਟਰ ਨਾਲ ਰਾਬਤਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਪਰਕ ਨਹੀਂ ਹੋ ਸਕਿਆ।

Advertisement

Advertisement
Author Image

sukhwinder singh

View all posts

Advertisement
Advertisement
×