ਬਲਾਕ ਮਾਜਰੀ ’ਚ ਸ਼ਹੀਦਾਂ ਦੀ ਯਾਦ ਵਿੱਚ ਮੋਮਬੱਤੀ ਮਾਰਚ
ਪੱਤਰ ਪ੍ਰੇਰਕ
ਕੁਰਾਲੀ, 17 ਸਤੰਬਰ
ਭੜੌਂਜੀਆਂ ਦੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ ਦੇਣ ਲਈ ਬਲਾਕ ਮਾਜਰੀ ਵਿੱਚ ਪੰਜਾਬ ਯੂਥ ਕਾਂਗਰਸ ਵਲੋਂ ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ।
ਪੰਜਾਬ ਯੂਥ ਕਾਂਗਰਸ ਦੇ ਆਗੂ ਰਵੀ ਰਾਠੌਰ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਦੌਰਾਨ ਨੌਜਵਾਨਾਂ ਨੇ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਅਮਰ ਰਹਿਣ ਦੇ ਨਾਅਰੇ ਲਾਏ। ਰਵੀ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਸਕਦਾ ਅੇ ਅਜਿਹੀਆਂ ਗਤੀਵਿਧੀਆਂ ਨੂੰ ਸਖਤੀ ਨਾਲ ਨਜਿੱਠਣਾ ਚਾਹੀਦਾ। ਕਾਂਗਰਸੀ ਆਗੂ ਨੇ ਕਿਹਾ ਕਿ ਪਰ ਸਾਡੇ ਦੇਸ਼ ਦੇ ਬਹਾਦਰ ਸੈਨਿਕ ਉਸ ਦੀ ਘਿਨਾਉਣੀ ਹਰਕਤ ਦਾ ਮੂੰਹ ਤੋੜਵਾਂ ਜਵਾਬ ਦਿੰਦੇ ਰਹਿਣਗੇ। ਇਸੇ ਦੌਰਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀਆਂ ਅਸਥੀਆਂ ਅੱਜ ਪਿੰਡ ਤੋਂ ਸ੍ਰੀ ਕੀਰਤਪੁਰ ਜਾਣ ਸਮੇਂ ਪਰਿਵਾਰਕ ਮੈਂਬਰ ਕੁਰਾਲੀ ’ਚ ਰੁਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ, ਕੌਂਸਲਰ ਬਹਾਦਰ ਸਿੰਘ ਓਕੇ,ਡਾ: ਅਸ਼ਵਨੀ ਸ਼ਰਮਾ ਤੇ ਸਕੂਲੀ ਬੱਚਿਆਂ ਨੇ ਸ਼ਹੀਦ ਮਨਪ੍ਰੀਤ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ।