ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਕੀ ਦਾ ਭਰਿਆ ਕੈਂਟਰ ਪਲਟਿਆ

08:02 AM Jun 22, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 21 ਜੂਨ
ਇਥੋਂ ਦੇ ਨੈਸ਼ਨਲ ਹਾਈਵੇਅ ’ਤੇ ਸਥਿਤ ਗੁਲਜ਼ਾਰ ਕਾਲਜ ਨੇੜੇ ਮੱਕੀ ਨਾਲ ਭਰਿਆ ਕੈਂਟਰ ਬੇਕਾਬੂ ਹੋ ਕੇ ਫੁੱਟਪਾਥ ’ਤੇ ਜਾ ਚੜ੍ਹਿਆ ਅਤੇ ਪਲਟ ਗਿਆ। ਹਾਦਸੇ ਵਿਚ ਕੈਂਟਰ ਚਾਲਕ ਰਾਜਿੰਦਰ ਸਿੰਘ ਵਾਸੀ ਝਬਾਲ (ਤਰਨ ਤਾਰਨ) ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਰੋਡ ਸੇਫ਼ਟੀ ਫੋਰਸ ਨੇ ਸਿਵਲ ਹਸਪਤਾਲ ਖੰਨਾ ਵਿੱਚ ਦਾਖਲ ਕਰਵਾਇਆ। ਇਸ ਦੌਰਾਨ ਮੱਕੀ ਨਾਲ ਭਰੀਆ ਬੋਰੀਆਂ ਸੜਕ ’ਤੇ ਖਿੱਲਰ ਗਈਆਂ ਜਿਸ ਕਾਰਨ ਲੰਬਾ ਟਰੈਫ਼ਿਕ ਜਾਮ ਹੋ ਗਿਆ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰੋਡ ਸੇਫ਼ਟੀ ਫੋਰਸ ਦੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਤੋਂ ਇਕ ਕੈਂਟਰ ਮੱਕੀ ਲੱਦ ਕੇ ਰਾਜਪੁਰਾ ਜਾ ਰਿਹਾ ਹੈ, ਜੋ ਬੇਕਾਬੂ ਹੋ ਕੇ ਫੁੱਟਪਾਥ ’ਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਟੀਮ ਨੇ ਮੌਕੇ ’ਤੇ ਪੁੱਜ ਕੇ ਜ਼ਖ਼ਮੀ ਡਰਾਈਵਰ ਨੂੰ ਹਸਪਤਾਲ ਪਹੁੰਚਾਇਆ ਅਤੇ ਕਰੇਨ ਦੀ ਮਦਦ ਨਾਲ ਹਾਈਵੇਅ ’ਤੇ ਕੈਂਟਰ ਹਟਾ ਕੇ ਆਵਾਜਾਈ ਸ਼ੁਰੂ ਕਰਵਾਈ।

Advertisement

Advertisement