ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਮਾਏਦਾਰਾਂ ਨੇ ਸੂਬੇ ਨੂੰ ਰੱਜ ਕੇ ਲੁੱਟਿਆ: ਭਗਵੰਤ ਮਾਨ

11:22 AM Apr 20, 2024 IST
ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਹੋਰ।

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 19 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਬਾਅਦ ਦੁਪਹਿਰ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਇਸ ਚੋਣ ਵਿੱਚ ਲੜਾਈ ਸੰਵਿਧਾਨ ਨੂੰ ਤੋੜਨ ਵਾਲਿਆਂ ਖ਼ਿਲਾਫ਼ ਹੈ ਜਿਹੜੇ ਈਡੀ ਵਰਗੀਆਂ ਏਜੰਸੀਆਂ ਦਾ ਸਹਾਰਾ ਲੈ ਕੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਜੇਲ੍ਹਾ ਵਿੱਚ ਡੱਕ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਮਾਏਦਾਰਾਂ ਨੇ ਸੂਬੇ ਨੂੰ ਰੱਜ ਕੇ ਲੁੱਟਿਆ ਅਤੇ ਹੁਣ ਜਦੋਂ ਸੂਬਾ ਕੰਗਾਲ ਹੋ ਗਿਆ ਤਾਂ ‘ਪੰਜਾਬ ਬਚਾਓ ਯਾਤਰਾ’ ਵਰਗੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿਚ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਫ਼ਤਵਾ ਦੇ ਕੇ ਪੰਜਾਬ ਵਿਰੋਧੀਆਂ ਤੋਂ ਪੰਜਾਬ ਨੂੰ ਬਚਾ ਲਿਆ ਅਤੇ ਰਹਿੰਦੀ ਕਸਰ ਹੁਣ ਲੋਕ ਸਭਾ ਚੋਣਾਂ ਵਿਚ ਕੱਢ ਦੇਣਗੇ, ਜਿਸ ਵਿਚ ਵਿਰੋਧੀ ਪਾਰਟੀਆਂ ਹਵਾ ਦੇ ਬੁੱਲੇ ਵਾਂਗ ਖਤਮ ਹੋ ਜਾਣਗੀਆਂ।
ਪੰਜਾਬ ਦੀ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਭਗਵੰਤ ਕਿਹਾ ਕਿ ਪੰਜਾਬ ਵਿਚ 90 ਫ਼ੀਸਦੀ ਲੋਕ ਮੁਫ਼ਤ ਬਿਜਲੀ ਲੈ ਰਹੇ ਹਨ, 45 ਹਜ਼ਾਰ ਦੇ ਕਰੀਬ ਨੌਕਰੀਆਂ ਦਿਤੀਆਂ, ਮਹੱਲਾ ਕਲੀਨਿਕ ਖੋਲ੍ਹੇ, ਜਿਥੇ ਮੁਫ਼ਤ ਦਵਾਈਆਂ ਅਤੇ ਟੈਸਟ ਕੀਤੇ ਜਾਦੇ ਹਨ। ਇਸੇ ਤਰ੍ਹਾਂ ਸਿੱਖਿਆ ਦਾ ਮਿਆਰ ਉਚਾ ਚੁੱਕਿਆ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਨ੍ਹਾਂ ਇਕਲਿਆਂ ਨੂੰ ਹੀ ਵਿਰੋਧੀ ਧਿਰਾਂ ਨਾਲ ਲੜਨਾ ਪੈ ਰਿਹਾ ਹੈ, ਜੇਕਰ ਪੰਜਾਬ ਦੇ ਲੋਕ 13 ਲੋਕ ਸਭਾ ਮੈਂਬਰ ਉਨ੍ਹਾਂ ਦੀ ਪਾਰਟੀ ਦੇ ਚੁਣ ਕੇ ਭੇਜ ਦੇਣ ਤਾਂ ਲੜਾਈ ਹੋਰ ਸੌਖੀ ਹੋ ਜਾਵੇਗੀ। ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਭਗਵੰਤ ਮਾਨ ਨੂੰ ਜੀ ਆਇਆ ਨੂੰ ਕਿਹਾ ਅਤੇ ਦੋ ਸਾਲ ਤੋਂ ਹਲਕੇ ਵਿਚ ਹੋਏ ਵਿਕਾਸ ਦਾ ਜ਼ਿਕਰ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਉਮੀਦਵਾਰ ਨੂੰ ਭਾਰੀ ਬਹੁੱਮਤ ਨਾਲ ਕਾਮਯਾਬ ਕਰਨਗੇ। ਇਸ ਮੌਕੇ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ, ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਬਸੀ ਪਠਾਨਾ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਖੰਨਾ ਹਲਕੇ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੋਦ ਅਤੇ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਸੁਭਾਸ਼ ਸੂਦ, ਤਰਸੇਮ ਉਪਲ, ਚੇਅਰਮੈਨ ਗੁਰਵਿੰਦਰ ਸਿੰਘ ਢਿਲੋ, ਸੁਖਵਿੰਦਰ ਕੌਰ ਗਹਿਲੌਤ ਅਤੇ ਪਾਂਵੇਲ ਹਾਂਡਾ ਨੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ।

Advertisement

Advertisement