ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਪਟਨ ਬਾਠ ਨੇ ਸੂਬੇ ’ਚ ਵਧੇ ਨਸ਼ੇ ਤੇ ਬਦਅਮਨੀ ’ਤੇ ਚਿੰਤਾ ਜਤਾਈ

10:19 AM Aug 26, 2024 IST

ਨਿੱਜੀ ਪੱਤਰ ਪ੍ਰੇਰਕ
ਬਟਾਲਾ, 25 ਅਗਸਤ
ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਜ਼ਾਹਰ ਕਰਦਿਆਂ ਦੱਸਿਆ ਕਿ ਬਦਲਾਅ ਦੇ ਨਾਮ ’ਤੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਨਸ਼ੇ, ਭ੍ਰਿਸ਼ਟਾਚਾਰ ਸਮੇਤ ਬਦਅਮਨੀ ਭਰਿਆ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ ਮੰਤਰੀ ਬਣੇ ਕੈਪਟਨ ਬਾਠ ਨੇ ਆਖਿਆ ਕਿ ਪਿੰਡਾਂ, ਕਸਬਿਆਂ ’ਚ ਨਸ਼ੇ ਵਿਕਣੇ ਨਰੋੋਏ ਸਮਾਜ ’ਤੇ ਕਲੰਕ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਓਵਰਡੋਜ਼ ਨਾਲ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਤੋਂ ਸਵਾਲ ਪੁੱਛਿਆ ਕਿ ਕੀ ਪਿਛਲੀਆਂ ਸਰਕਾਰਾਂ ਦੀ ਬਜਾਏ ‘ਆਪ’ ਸਰਕਾਰ ਦੌਰਾਨ ਨਸ਼ੇ ਵਧੇ ਨਹੀਂ? ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਤੋਂ ਮੰਗ ਕੀਤੀ ਕਿ ਪੰਜਾਬ ’ਚ ਨਸ਼ਾ ਤਸਕਰਾਂ ਵਿਰੁੱਧ ਜਿੱਥੇ ਸਖ਼ਤ ਕਾਰਵਾਈ ਕੀਤੀ ਜਾਵੇ, ਉਥੇ ਬਦਅਮਨੀ ਫੈਲਾਉਣ ਵਾਲੇ ਅਪਰਾਧੀ ਪਿਛੋਕਣ ਵਾਲੇ ਅਨਸਰਾਂ ਨੂੰ ਨਕੇਲ ਪਾਈ ਜਾਵੇ।

Advertisement

Advertisement
Advertisement