For the best experience, open
https://m.punjabitribuneonline.com
on your mobile browser.
Advertisement

ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਿਆ ਕੈਪਟਨ ਕੰਵਲਜੀਤ ਧੜਾ

11:01 AM Apr 30, 2024 IST
ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਿਆ ਕੈਪਟਨ ਕੰਵਲਜੀਤ ਧੜਾ
ਅਕਾਲੀ ਉਮੀਦਵਾਰ ਐੱਨ.ਕੇ. ਸ਼ਰਮਾ ਨੂੰ ਸਨਮਾਨਦੇ ਹੋਏ ਕੈਪਟਨ ਕੰਵਲਜੀਤ ਸਿੰਘ ਧੜੇ ਦੇ ਆਗੂ ਤੇ ਵਰਕਰ। ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਸਨੌਰ, 29 ਅਪਰੈਲ
ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜਾ ਪਟਿਆਲਾ ਤੋਂ ਅਕਾਲੀ ਉਮੀਦਵਾਰ ਐਨ. ਕੇ ਸ਼ਰਮਾ ਦੇ ਪਿੱਠ ’ਤੇ ਆ ਡਟਿਆ ਹੈ। ਇਸ ਧੜੇ ਦੇ ਕਾਰਕੁਨਾਂ ਨੇ ਕੈਪਟਨ ਕੰਵਲਜੀਤ ਸਿੰਘ ਦੇ ਅਤਿ ਕਰੀਬੀ ਰਹੇ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਅਤੇ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਥੇਦਾਰ ਕ੍ਰਿਸ਼ਨ ਸਿੰਘ ਸਨੌਰ ਦੀ ਅਗਵਾਈ ਹੇਠਾਂ ਇੱਥੇ ਕੀਤੀ ਗਈ ਮੀਟਿੰਗ ਦੌਰਾਨ ਵਿਚਾਰਾਂ ਕਰਦਿਆਂ, ਅਕਾਲੀ ਉਮੀਦਵਾਰ ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਲਿਆ।
ਇਨ੍ਹਾਂ ਵਰਕਰਾਂ ਦਾ ਕਹਿਣਾ ਸੀ ਕਿ ਉਹ ਅਕਾਲੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਇੱਕ ਕਰਨਗੇ। ਐੱਨਕੇ ਸ਼ਰਮਾ ਨੇ ਵੀ ਭਰੋਸਾ ਦਿਵਾਇਆ ਕਿ ਉਹ ਵੀ ਪਾਰਟੀ ਦੇ ਵਰਕਰਾਂ ਦੀ ਹਰੇਕ ਲੜਾਈ ਨੂੰ ਆਪਣੀ ਸਮਝ ਕੇ ਲੜਨਗੇ।
ਇਸ ਮੌਕੇ ਜਸਵਿੰਦਰ ਜੱਸੀ ਤੇ ਕ੍ਰਿਸ਼ਨ ਸਿੰਘ ਸਨੌਰ ਸਮੇਤ ਹੋਰਨਾ ਬੁਲਾਰਿਆਂ ਨੇ ਐੱਨ.ਕੇ ਸ਼ਰਮਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਚੋਣ ਨੂੰ ਉਹ ਆਪਣੀ ਨਿੱਜੀ ਚੋਣ ਸਮਝ ਕੇ ਲੜਨਗੇ। ਇਸ ਮੌਕੇ ਹੀ ਕੰਬੋਜ ਭਾਈਚਾਰੇ ਵੱਲੋਂ ਸ਼ਰਮਾ ਦਾ ਉਚੇਚੇ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸ਼੍ਰੋਮਣੀ ਅਕਾਲੀ ਦਲ ਦੇ ਦੇ ਉਮੀਦਵਾਰ ਐੱਨਕੇ ਸ਼ਰਮਾ ਦੇ ਹੱਕ ਵਿੱਚ ਅਕਾਲੀ ਆਗੂ ਜਗਮੀਤ ਸਿੰਘ ਹਰਿਆਊ, ਮਹਿੰਦਰ ਸਿੰਘ ਲਾਲਵਾ, ਅਤੇ ਹਲਕਾ ਇੰਚਾਰਜ ਕਬੀਰ ਦਾਸ ਦੀ ਅਗਵਾਈ ਹੇਠ ਯੂਥ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਲੋਕ ਸਭਾ ਪਟਿਆਲਾ ਤੋਂ ਆਬਜ਼ਰਵਰ ਅਤੇ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਨੇ ‘ਆਪ’, ਕਾਂਗਰਸ ਅਤੇ ਭਾਜਪਾ ਨੂੰ ਪੰਜਾਬ ਵਿਰੋਧੀ ਦੱਸਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਦੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਯੂਥ ਅਕਾਲੀ ਦਲ ਦੇ ਹਲਕਾ ਆਬਜ਼ਰਵਰ ਮਨਜੀਤ ਸਿੰਘ ਮਲਿਕਪੁਰ ਨੇ ਕਿਹਾ ਹੈ ਕਿ ਐੱਨਕੇ ਸ਼ਰਮਾ ਨੇ ਮੰਤਰੀ ਰਹਿੰਦਿਆਂ ਨੌਜਵਾਨਾਂ ਲਈ ਸਵੇਰੇ 4 ਵਜੇ ਦੌੜ ਲਗਾਓ ਅਤੇ ਪੰਜ ਲੱਖ ਰੁਪਏ ਇਨਾਮ ਪਾਓ ਵਰਗੀਆਂ ਸਕੀਮਾਂ ਸ਼ੁਰੂ ਕੀਤੀਆਂ ਸਨ ਜੋ ਅੱਜ ਬੰਦ ਹੋ ਚੁੱਕੀਆਂ ਹਨ। ਹਲਕਾ ਉਮੀਦਵਾਰ ਦੇ ਪੁੱਤਰ ਪਿਯੂਸ਼ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਵਿੱਚ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਹਨ। ਇਸ ਮੌਕੇ ਅਕਾਲੀ ਆਗੂ ਕੁਲਦੀਪ ਰੇਡੂ, ਸੁਖਵਿੰਦਰ ਸਿੰਘ, ਗੋਬਿੰਦ ਸਿੰਘ ਵਿਰਦੀ, ਸੁਰਜੀਤ ਸਿੰਘ ਮਾਹਲ, ਲਖਵਿੰਦਰ ਸਿੰਘ ਮੌਲਵੀਵਾਲਾ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×