ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰ ਤੇ ਮੋਟਰਸਾਈਕਲ ਦੀ ਟੱਕਰ; ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ

06:36 AM Jun 28, 2024 IST

ਸਮਾਣਾ:

Advertisement

ਪਾਤੜਾਂ-ਅਰਨੇਟੂ ਸੜਕ ’ਤੇ ਬੁੱਧਵਾਰ ਸ਼ਾਮ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦੋਂ ਕਿ ਉਸ ਨਾਲ ਮੋਟਰਸਾਈਕਲ ’ਤੇ ਸਵਾਰ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਾਦਸੇ ਮਗਰੋਂ ਚਾਲਕ ਕਾਰ ਸਣੇ ਫਰਾਰ ਹੋ ਗਿਆ, ਪਰ ਕਾਰ ਦੀ ਪਹਿਚਾਨ ਕਰ ਲਈ ਗਈ ਹੈ। ਘੱਗਾ ਪੁਲੀਸ ਦੀ ਏਐੱਸਆਈ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਜੀਤ ਰਾਮ (31) ਦੇ ਪਿਤਾ ਗੁਲਜ਼ਾਰ ਰਾਮ ਨਿਵਾਸੀ ਪਿੰਡ ਅਰਨੇਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਪਾਤੜਾਂ ’ਚ ਕੰਮ ਕਰਦਾ ਉਸ ਦਾ ਪੁੱਤਰ ਗੁਰਜੀਤ ਅਤੇ ਨੂੰਹ ਹਰਜੀਤ ਕੌਰ ਪਾਤੜਾ ਤੋਂ ਆਪਣੇ ਪਿੰਡ ਆ ਰਹੇ ਸਨ ਕਿ ਰਸਤੇ ’ਚ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ’ਚ ਟੱਕਰ ਮਾਰ ਦਿੱਤੀ। ਹਾਦਸੇ ’ਚ ਪਤੀ-ਪਤਨੀ ਸੜਕ ’ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਗੁਰਜੀਤ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਹਰਜੀਤ ਕੌਰ ਹਸਪਤਾਲ ’ਚ ਇਲਾਜ ਅਧੀਨ ਹੈ। ਅਧਿਕਾਰੀ ਅਨੁਸਾਰ ਪੁਲੀਸ ਨੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ। -ਪੱਤਰ ਪ੍ਰੇਰਕ

Advertisement
Advertisement
Advertisement