ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਕੇਰੀਆਂ ਵਿੱਚ ਕਾਰ ਦਰੱਖਤ ਨਾਲ ਟਕਰਾਈ, ਦੋ ਹਲਾਕ

09:05 AM May 06, 2024 IST
ਹਾਦਸੇ ਵਿੱਚ ਨੁਕਸਾਨੀ ਗਈ ਕਾਰ (ਇਨਸੈਟ) ਜਯੇਸ਼ ਮਹੰਤ ਤੇ ਸੁਪ੍ਰਿਆ ਵਾਲੀਆ।

ਜਗਜੀਤ ਸਿੰਘ
ਮੁਕੇਰੀਆਂ, 5 ਮਈ
ਕੰਢੀ ਦੇ ਇੱਕ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਦੀ ਕਾਰ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਭੈਣ- ਭਰਾ ਦੀ ਮੌਤ ਹੋ ਗਈ, ਜਦੋਂ ਕਿ ਪਰਿਵਾਰ ਦੇ 4 ਮੈਂਬਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਆਂਦਾ ਗਿਆ, ਜਿਥੋਂ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਡੀਐਮਸੀ ਰੈਫਰ ਕਰ ਦਿੱਤਾ।
ਜਾਣਕਾਰੀ ਅਨੁਸਾਰ ਜਯੇਸ਼ ਮਹੰਤ (45) ਵਾਸੀ ਲੰਬੀ, ਗਲੀ ਮੁਕੇਰੀਆਂ ਪਰਿਵਾਰ ਸਮੇਤ ਕੰਢੀ ਦੇ ਧਾਰਮਿਕ ਸਥਾਨ ਗਗਨ ਜੀ ਦਾ ਟਿੱਲਾ ਤੋਂ ਕਾਰ(ਪੀ ਬੀ 54 ਡੀ 9100)ਵਿੱਚ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਜਦੋਂ ਉਹ ਮੁਕੇਰੀਆਂ ਤਲਵਾੜਾ ਮਾਰਗ ’ਤੇ ਪੈਂਦੇ ਬੁੱਢੇਵਾਲ ਮੋੜ ਕੋਲ ਪੁੱਜੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਜਯੇਸ਼ ਮਹੰਤ ਅਤੇ ਉਸ ਦੇ ਨਾਲ ਬੈਠੀ ਉਸਦੀ ਭੈਣ ਸੁਪ੍ਰਿਆ ਵਾਲੀਆ(55) ਵਾਸੀ ਬਾਗੋਵਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਉਨ੍ਹਾਂ ਦੀ ਮਾਂ ਤਾਰਾ ਦੇਵੀ, ਪਤਨੀ ਡਿੰਪੀ, ਸੁਮਨ ਅਤੇ ਨਿਵੇਦਨਾਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਤੁਰਤ ਸਿਵਲ ਹਸਪਤਾਲ ਮੁਕੇਰੀਆਂ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਡੀਐਮਸੀ ਰੈਫਰ ਕਰ ਦਿੱਤਾ।
ਐਸਐਚਓ ਪ੍ਰਮੋਦ ਕੁਮਾਰ ਅਨੁਸਾਰ ਹਾਦਸਾ ਕਾਰ ਦਾ ਸੰਤੁਲਨ ਵਿਗੜਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਹਾਦਸੇ ਦੀ ਜਾਂਚ ਆਰੰਭ ਦਿੱਤੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤੀਆਂ ਗਈਆਂ ਹਨ।

Advertisement

Advertisement
Advertisement