ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈ-ਰਿਕਸ਼ੇ ਤੇ ਕਾਰ ਦੀ ਟੱਕਰ, ਇੱਕ ਹਲਾਕ

07:25 AM Aug 06, 2024 IST

ਪੱਤਰ ਪ੍ਰੇਰਕ
ਤਪਾ ਮੰਡੀ, 5 ਅਗਸਤ
ਬਰਨਾਲਾ- ਬਠਿੰਡਾ ਮੁੱਖ ਮਾਰਗ ’ਤੇ ਗੁਰਦੇਵ ਢਾਬੇ ਨੇੜੇ ਈ-ਰਿਕਸ਼ਾ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਇਸ ਕਾਰਨ ਈ- ਰਿਕਸ਼ੇ ਵਿਚ ਸਵਾਰ ਨੌਜਵਾਨ ਦੀ ਮੌਤ ਹੋ ਗਈ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਿਆ। ਜ਼ਖ਼ਮੀ ਤਪਾ ਦੇ ਸਬ ਡਿਵੀਜ਼ਨ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਸੁਖਚੈਨ ਸਿੰਘ ਉਰਫ ਮਨੀ ਵਾਸੀ ਤਪਾ ਈ-ਰਿਕਸ਼ਾ ਰਾਹੀਂ ਇਕ ਸਵਾਰੀ ਗੁਰਤੇਜ ਸਿੰਘ ਵਾਸੀ ਗੁਰੂ ਨਾਨਕ ਬਸਤੀ ਨੂੰ ਬਿਠਾ ਕੇ ਤਪਾ ਤੋਂ ਬਰਨਾਲੇ ਲਿਜਾ ਰਿਹਾ ਸੀ। ਜਦੋਂ ਉਹ ਗੁਰਦੇਵ ਢਾਬੇ ਕੋਲ ਪਹੁੰਚੇ ਤਾਂ ਪਿੱਛੋਂ ਬਰਨਾਲੇ ਵੱਲ ਨੂੰ ਜਾ ਰਹੀ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਈ- ਰਿਕਸ਼ਾ ਬੇਕਾਬੂ ਹੋ ਕੇ ਪਲਟ ਗਿਆ, ਇਸ ਕਾਰਨ ਗੁਰਤੇਜ ਸਿੰਘ ਦੀ ਮੌਤ ਹੋ ਗਈ। ਤਪਾ ਪੁਲੀਸ ਨੇ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਬਰਨਾਲੇ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।

Advertisement

Advertisement
Advertisement