ਸੜਕ ਹਾਦਸੇ ’ਚ ਕਾਰ ਚਾਲਕ ਦੀ ਮੌਤ
07:58 AM Mar 22, 2025 IST
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 21 ਮਾਰਚ
ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਵਜੀਦਕੇ ਕਲਾਂ ਨਜ਼ਦੀਕ ਹੋਏ ਸੜਕ ਹਾਦਸੇ ਵਿੱਚ ਇੱਕ ਕਾਰ ਡਰਾਈਵਰ ਦੀ ਮੌਤ ਹੋ ਗਈ। ਥਾਣਾ ਠੁੱਲੀਵਾਲ ਦੀ ਮੁਖੀ ਕਿਰਨਜੀਤ ਕੌਰ ਨੇ ਦੱਸਿਆ ਕਿ ਬਰਨਾਲਾ ਵਲੋਂ ਲੁਧਿਆਣਾ ਜਾ ਰਹੀ ਇੱਕ ਕਾਰ ਪਿੰਡ ਵਜੀਦਕੇ ਕਲਾਂ ਨੇੜੇ ਸਥਿਤ ਇੱਕ ਪੈਟਰੋਲ ਪੰਪ ਦੇ ਕੋਲ ਟਰੈਕਟਰ-ਟਰਾਲੀ ਦੇ ਪਿੱਛੇ ਜਾ ਟਕਰਾਈ। ਇਸ ਟੱਕਰ ਵਿੱਚ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸਨੂੰ ਤੁਰੰਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ, ਵਾਸੀ ਸ਼ਿਮਲਾਪੁਰੀ (ਲੁਧਿਆਣਾ) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਤਰਸੇਮ ਕੌਰ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਦਾ ਕਹਿਣਾ ਹੈ ਕਿ ਇਹ ਹਾਦਸਾ ਟਰੈਕਟਰ-ਟਰਾਲੀ ਖੜ੍ਹੇ ਨਜ਼ਰ ਨਾ ਆਉਣ ਕਾਰਨ ਵਾਪਰਿਆ ਹੋ ਸਕਦਾ ਹੈ।
Advertisement
Advertisement