ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ਟਰੈਕਟਰ-ਟਰਾਲੀ ਵਿੱਚ ਵੱਜੀ; ਚਾਲਕ ਹਲਾਕ

08:42 AM Jan 07, 2025 IST
ਘਟਨਾ ਵਿੱਚ ਨੁਕਸਾਨੀ ਕਾਰ।

ਕੇਪੀ ਸਿੰਘ
ਗੁਰਦਾਸਪੁਰ, 6 ਜਨਵਰੀ
ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਪਿੰਡ ਬਰਿਆਰ ਨੇੜੇ ਕਾਰ ਦੀ ਗੰਨੇ ਨਾਲ ਭਰੀ ਟਰਾਲੀ ਨਾਲ ਟੱਕਰ ਹੋਣ ਕਾਰਨ ਕਾਰ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਸੂਹਾ ਨਿਵਾਸੀ ਮਨੀਸ਼ ਬਖ਼ਸ਼ੀ (40), ਜੋ ਨਿੱਜੀ ਠੇਕੇਦਾਰ ਸੀ, ਐਤਵਾਰ ਰਾਤ ਦੀਨਾਨਗਰ ਤੋਂ ਵਾਪਸ ਆਪਣੇ ਘਰ ਦਸੂਹਾ (ਹੁਸ਼ਿਆਰਪੁਰ) ਜਾ ਰਿਹਾ ਸੀ। ਰਸਤੇ ਵਿੱਚ ਇੱਕ ਨਿੱਜੀ ਰੈਸਟੋਰੈਂਟ ਨੇੜੇ ਉਸ ਦੀ ਕਾਰ ਟਰੈਕਟਰ-ਟਰਾਲੀ ਵਿੱਚ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਚਾਲਕ ਮਨੀਸ਼ ਬਖ਼ਸ਼ੀ ਦੀ ਮੌਤ ਹੋ ਗਈ। ਦੁਰਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਮ੍ਰਿਤਕ ਦੇਹ ਨੂੰ ਪੁਲੀਸ ਨੇ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ। ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਟਰੈਕਟਰ ਟਰਾਲੀ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

Advertisement

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਮੌਤ

ਪਠਾਨਕੋਟ (ਪੱਤਰ ਪ੍ਰੇਰਕ): ਮਾਮੂਨ-ਪੰਗੋਲੀ ਵਾਲੀ ਡਿਫੈਂਸ ਰੋਡ ’ਤੇ ਐਨਕਲੇਵ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਤ ਕੁਮਾਰ (32) ਵਾਸੀ ਮਨਵਾਲ ਬਾਗ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਜਤ ਕੁਮਾਰ ਆਪਣੇ ਮੋਟਰਸਾਈਕਲ ’ਤੇ ਕਿਧਰੇ ਜਾ ਰਿਹਾ ਸੀ। ਜਦ ਉਹ ਐਨਕਲੇਵ ਕੋਲ ਪੁੱਜਾ ਤਾਂ ਉਸ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਰਜਤ ਕੁਮਾਰ ਗੰਭੀਰ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਨੇ ਉਸ ਨੂੰ ਇਲਾਜ ਲਈ ਮਾਮੂਨ ਸਥਿਤ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਾਹਪੁਰਕੰਡੀ ਦੀ ਪੁਲੀਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement