ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਹੜੀ ਮਨਾ ਰਹੇ ਲੋਕਾਂ ’ਤੇ ਕਾਰ ਚੜ੍ਹਾਈ, ਇੱਕ ਮੌਤ

06:59 AM Jan 15, 2025 IST

ਖੇਤਰੀ ਪ੍ਰਤੀਨਿਧ
ਪਟਿਆਲਾ, 14 ਜਨਵਰੀ
ਰੇਲਵੇ ਵਿਭਾਗ ਦੀ ਇਥੇ ਸਥਿਤ ਰੇਲਾਂ ਦੇ ਡੀਜ਼ਲ ਇੰਜਣ ਬਣਾਉਣ ਵਾਲੀ ਵਰਕਸ਼ਾਪ ਡੀਐੱਮਡਬਲਿਊ ਵਿੱਚ ਲੋਹੜੀ ਦੀ ਧੂਣੀ ਦਾ ਨਿੱਘ ਮਾਣ ਰਹੇ ਲੋਕਾਂ ’ਤੇ ਕਾਰ ਚੜ੍ਹਾ ਦਿੱਤੀ। ਇਸ ਹਾਦਸੇ ਦੌਰਾਨ ਅਤੁਲ ਕੁਮਾਰ (40) ਦੀ ਮੌਤ ਹੋ ਗਈ, ਜਦਕਿ ਦੋ ਬੱਚਿਆਂ ਸਣੇ ਦਰਜਨ ਵਿਅਕਤੀ ਜ਼ਖਮੀ ਹੋ ਗਏ। ਹਾਦਸੇ ਦਾ ਕਾਰਨ ਬਣੇ ਵਿਅਕਤੀ ਸਣੇ ਹਾਦਸੇੇ ਦਾ ਸ਼ਿਕਾਰ ਹੋਣ ਵਾਲੇ ਕੇਂਦਰ ਸਰਕਾਰ ਦੇ ਇਸ ਰੇਲਵੇ ਮੰਤਰਾਲੇ ਨਾਲ ਸਬੰਧਤ ਸਨ। ਇਹ ਘਟਨਾ ਸਥਾਨ ਥਾਣਾ ਅਰਬਨ ਅਸਟੇਟ ਦੇ ਅਧੀਨ ਪੈਂਦਾ ਹੈ। ਥਾਣਾ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦਾ ਕਹਿਣਾ ਸੀ ਕਿ ਮ੍ਰਿਤਕ ਵਿਅਕਤੀ ਦੇ ਪਰਿਵਰਕ ਮੈਂਬਰ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਡਰਾਈਵਰ ਗੁਰਪ੍ਰ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement