ਗੁਰਦੁਆਰਾ ਮਾਤਾ ਸੁੰਦਰੀ ਵਿੱਚ ਲੈਂਟਰ ਪਾਉਣ ਦੀ ਕਾਰ ਸੇਵਾ ਸ਼ੁਰੂ
08:53 AM Oct 01, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਮਾਤਾ ਸੁੰਦਰੀ ਦੀ ਇਮਾਰਤ ਦਾ ਲੈਂਟਰ ਪਾਉਣ ਦੀ ਕਾਰ ਸੇਵਾ ਅੱਜ ਸ਼ੁਰੂ ਹੋ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਰ ਸੇਵਾ ਦੀ ਜ਼ਿੰਮੇਵਾਰੀ ਸੰਤ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਵਰੋਸਾਏ ਸੰਤ ਬਾਬਾ ਬਚਨ ਸਿੰਘ ਤੇ ਬਾਬਾ ਸੁਰਿੰਦਰ ਸਿੰਘ ਕਰ ਰਹੇ ਹਨ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੀ ਕਾਰ ਸੇਵਾ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੰਗਤ ਨੂੰ ਇਸ ਕੰਮ ਵਿਚ ਵੱਧ ਚੜ੍ਹ ਕੇ ਸੇਵਾ ਕਰਨੀ ਚਾਹੀਦੀ ਹੈ।
Advertisement
Advertisement
Advertisement