For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਚਰਨ ਕੰਵਲ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ

02:50 PM Jun 30, 2023 IST
ਗੁਰਦੁਆਰਾ ਚਰਨ ਕੰਵਲ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ
Advertisement

ਗੁਰਦੀਪ ਸਿੰਘ ਟੱਕਰ

Advertisement

ਮਾਛੀਵਾੜਾ, 29 ਜੂਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਬਾ ਬਚਨ ਸਿੰਘ (ਕਾਰ ਸੇਵਾ ਵਾਲੇ) ਵਲੋਂ ਵਰੋਸਾਏ ਬਾਬਾ ਵਧਾਵਾ ਦੇ ਸਾਂਝੇ ਸਹਿਯੋਗ ਸਦਕਾ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ ਕਰਵਾਈ ਗਈ। ਗੁਰਦੁਆਰੇ ਦੇ ਮੈਨੇਜਰ ਕਰਮਜੀਤ ਸਿੰਘ ਨਾਭਾ ਨੇ ਦੱਸਿਆ ਕਿ ਅੱਠ ਸਾਲ ਬਾਅਦ ਸਰੋਵਰ ਦੀ ਸੇਵਾ ਕੀਤੀ ਜਾ ਰਹੀ ਹੈ, ਜਿਸ ਵਿੱਚ ਗੁਰੂ ਘਰ ਦੇ ਸੇਵਕਾਂ ਅਤੇ ਕਾਰ ਸੇਵਾ ਵਾਲੇ ਬਾਬਿਆਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਯੋਗਦਾਨ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਵੇਰੇ 8: 30 ਵਜੇ ਗੁਰੂ ਘਰ ਦੇ ਕਥਾਵਾਚਕ ਭਾਈ ਇਕਨਾਮ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਕਾਰ ਸੇਵਾ ਸ਼ੁਰੂ ਕਰਵਾਈ ਗਈ, ਜਿਸ ਵਿੱਚ ਬੀਬੀ ਹਰਜਿੰਦਰ ਕੌਰ ਪਵਾਤ, ਰਣਜੀਤ ਸਿੰਘ ਮੰਗਲੀ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਬਾਬਾ ਛਿੰਦਰ ਸਿੰਘ (ਦਿੱਲੀ ਵਾਲੇ), ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਡੀਐੱਸਪੀ ਸਮਰਾਲਾ ਵਰਿਆਮ ਸਿੰਘ, ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ ਨੇ ਸ਼ਿਰਕਤ ਕੀਤੀ। ਇਸ ਮਹਾਨ ਸੇਵਾ ਵਿਚ ਸੁਖਮਨੀ ਸੇਵਾ ਸੁਸਾਇਟੀ ਅਤੇ ਸ਼ਹਿਰ ਤੇ ਪਿੰਡਾਂ ‘ਚੋਂ ਵੱਡੀ ਗਿਣਤੀ ‘ਚ ਬੀਬੀਆਂ ਨੇ ਪਹੁੰਚ ਕੇ ਹਿੱਸਾ ਪਾਇਆ।

ਕਾਰ ਸੇਵਾ ਇੱਕ ਹਫ਼ਤੇ ਲਈ ਮੁਲਤਵੀ

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਮੈਨੇਜਰ ਕਰਮਜੀਤ ਸਿੰਘ ਨਾਭਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਵਿਖੇ ਪਵਿੱਤਰ ਸਰੋਵਰ ਨੂੰ ਸਾਫ਼ ਕਰਨ ਦੀ ਸੇਵਾ ਸ਼ੁਰੂ ਕਰਵਾਈ ਗਈ ਸੀ ਜੋ ਬਰਸਾਤੀ ਮੌਸਮ ਦੇ ਮੱਦੇਨਜ਼ਰ ਅੱਗੇ ਪਾ ਦਿੱਤੀ ਗਈ ਹੈ ਅਤੇ ਹੁਣ ਇਹ ਕਾਰ ਸੇਵਾ 6, 7 ਅਤੇ 8 ਜੁਲਾਈ ਨੂੰ ਦੁਬਾਰਾ ਸ਼ੁਰੂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੌਸਮੀ ਮਾਹਿਰਾਂ ਅਨੁਸਾਰ ਅਗਲੇ 1-2 ਦਿਨ ਹੋਰ ਵੀ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਹੈ

Advertisement
Tags :
Advertisement
Advertisement
×