For the best experience, open
https://m.punjabitribuneonline.com
on your mobile browser.
Advertisement

ਦਿੱਲੀ ਕਿਸਾਨ ਮਹਾਪੰਚਾਇਤ ਲਈ ਮਾਲਵੇ ਤੋਂ ਕਾਫ਼ਲੇ ਰਵਾਨਾ

08:05 AM Mar 14, 2024 IST
ਦਿੱਲੀ ਕਿਸਾਨ ਮਹਾਪੰਚਾਇਤ ਲਈ ਮਾਲਵੇ ਤੋਂ ਕਾਫ਼ਲੇ ਰਵਾਨਾ
ਮਾਨਸਾ ਤੋਂ ਦਿੱਲੀ ਲਈ ਬੱਸਾਂ ਰਾਹੀਂ ਰਵਾਨਾ ਹੁੰਦੇ ਹੋਏ ਕਿਸਾਨ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 13 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 14 ਮਾਰਚ ਨੂੰ ਕੌਮੀ ਰਾਜਧਾਨੀ ਦੇ ਰਾਮ ਲੀਲਾ ਮੈਦਾਨ ਵਿੱਚ ਕੀਤੀ ਜਾ ਰਹੀ ਕਿਸਾਨ-ਮਜ਼ਦੂਰ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਪੰਜਾਬ ਭਰ ਵਿੱਚੋਂ ਅੱਜ ਕਿਸਾਨਾਂ ਦੇ ਕਾਫ਼ਲੇ ਦਿੱਲੀ ਲਈ ਰਵਾਨਾ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਵਿੱਚੋਂ ਲਗਪਗ 800 ਬੱਸਾਂ ਰਾਹੀਂ ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ ਦੇ ਦਿੱਲੀ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਸੇ ਤਰ੍ਹਾਂ ਭਾਕਿਯੂ (ਏਕਤਾ ਉਗਰਾਹਾਂ) ਦੀ ਮਾਨਸਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚੋਂ ਲਗਪਗ 80 ਤੋਂ 100 ਵੱਡੀਆਂ ਤੇ ਮਿੰਨੀ ਬੱਸਾਂ ਰਾਹੀਂ ਕਾਫ਼ਲੇ ਅੱਜ ਦੁਪਹਿਰ ਤੋਂ ਪਹਿਲਾਂ-ਪਹਿਲਾਂ ਪੰਜਾਬ ਵਿੱਚੋਂ ਨਿਕਲ ਕੇ ਹਰਿਆਣਾ ਵਿੱਚ ਪ੍ਰਵੇਸ਼ ਕਰ ਗਏੇ।
ਇਸੇ ਦੌਰਾਨ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਦੇਸ਼ ਦੀ 141 ਕਰੋੜ ਦੀ ਆਬਾਦੀ ਦੇ ਮੁੱਦੇ ਉਭਾਰਨਾ ਸਮੇਂ ਦੀ ਅਣਸਰਦੀ ਲੋੜ ਹੈ। ਇਸ ਮੌਕੇ ਗੁਰਨਾਮ ਸਿੰਘ ਭੀਖੀ, ਗੋਰਾ ਸਿੰਘ ਭੈਣੀਬਾਘਾ, ਨਰਿੰਦਰ ਕੌਰ ਬੁਰਜ ਹਮੀਰਾ ਆਦਿ ਆਗੂ ਹਾਜ਼ਰ ਸਨ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਕਾਫਲਾ ਦਿੱਲੀ ਵਿੱਚ ਭਲਕੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਅੱਜ ਰਵਾਨਾ ਹੋਇਆ| ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ ਮੱਲਣ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਦਿੱਲੀ ਕਿਸਾਨ ਮਹਾਪੰਚਾਇਤ ’ਚ ਪੁੱਜਣ ਲਈ ਕਿਸਾਨ ਜਥੇਬੰਦੀਆਂ ਨੇ ਤਿਆਰੀ ਖਿੱਚ ਲਈ ਹੈ। ਸਿਰਸਾ ਤੋਂ ਕਿਸਾਨਾਂ ਨੇ ਰਾਤ ਰੇਲ ਗੱਡੀ ਤੇ ਹੋਰ ਆਪਣੇ ਸਾਧਨਾਂ ਰਾਹੀਂ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ। ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਡਾ. ਸੁਖਦੇਵ ਸਿੰਘ ਜੰਮੂ ਅਤੇ ਕਿਸਾਨ ਸਭਾ ਦੇ ਆਗੂ ਸੁਵਰਨ ਸਿੰਘ ਵਿਰਕ ਨੇ ਦੱਸਿਆ ਹੈ ਕਿ ਸਿਰਸਾ ਤੋਂ ਸੈਂਕੜੇ ਕਿਸਾਨ ਮਹਾਂਪੰਚਾਇਤ ’ਚ ਪਹੁੰਚਣਗੇ।
ਸ਼ਹਿਣਾ (ਪੱਤਰ ਪ੍ਰੇਰਕ): ਦਿੱਲੀ ਕਿਸਾਨ ਮਹਾਪੰਚਾਇਤ ਲਈ ਬਲਾਕ ਸ਼ਹਿਣਾ ਦੇ ਦਰਜਨਾਂ ਪਿੰਡਾਂ ’ਚੋਂ ਅੱਜ ਕਿਸਾਨਾਂ ਦੇ ਕਾਫਲੇ ਰਵਾਨਾ ਹੋਏ।

Advertisement

ਰਸਦ ਤੇ ਬਿਸਤਰੇ ਨਾਲ ਲੈ ਕੇ ਤੁਰੇ ਕਿਸਾਨਾਂ ਦੇ ਜਥੇ

ਲੰਬੀ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਮਹਾਂਪੰਚਾਇਤ ਲਈ ਭਾਕਿਯੂ (ਏਕਤਾ-ਉਗਰਾਹਾਂ) ਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 14 ਬੱਸਾਂ ਵਿੱਚ ਕਿਸਾਨ ਕਾਫਲਾ ਦਿੱਲੀ ਲਈ ਰਵਾਨਾ ਹੋਇਆ। ਇਸ ਵਿੱਚ ਲੰਬੀ ਹਲਕੇ ਵਿਚੋਂ ਸੱਤ ਬੱਸਾਂ ਸ਼ਾਮਲ ਹਨ। ਮੰਡੀ ਕਿੱਲਿਆਂ ਵਾਲੀ ਵਿਖੇ ਅਬੋਹਰ ਰੋਡ ਤਿੰਨ ਕੋਨੀ ‘ਤੇ ਕਾਫ਼ਿਲੇ ਦੀ ਰਵਾਨਗੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘੇਵਾਲਾ ਦੀ ਅਗਵਾਈ ਹੇਠ ਹੋਈ। ਕਿਸਾਨ ਆਪਣੇ ਨਾਲ ਲੰਗਰ ਰਸਦ ਤੇ ਬਿਸਤਰਿਆਂ ਆਦਿ ਦਾ ਪੂਰਾ ਪ੍ਰਬੰਧ ਕਰਕੇ ਗਏ ਹਨ। ਜ਼ਿਕਰਯੋਗ ਹੈ ਕਿ ਕਾਫ਼ਿਲਾ ਰਵਾਨਗੀ ਦੌਰਾਨ ਹਰਿਆਣਾ ਪੁਲੀਸ ਅਤੇ ਸੂਹੀਆ ਤੰਤਰ ਦੀਆਂ ਤਿੱਖੀਆਂ ਟਿਕੀਆਂ ਰਹੀਆਂ। ਕਾਫ਼ਲੇ ਵਿੱਚ ਕਿਸਾਨ ਆਗੂ ਨਿਸ਼ਾਨ ਸਿੰਘ ਕੱਖਾਂਵਾਲੀ, ਮਨੋਹਰ ਸਿੰਘ ਸਿੱਖਵਾਲਾ, ਮਲਕੀਤ ਸਿੰਘ ਗੱਗੜ, ਡਾ. ਹਰਪਾਲ ਸਿੰਘ ਕਿੱਲਿਆਂਵਾਲੀ ਆਦਿ ਸ਼ਾਮਲ ਹਨ।

Advertisement
Author Image

sukhwinder singh

View all posts

Advertisement
Advertisement
×