ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਹਸਪਤਾਲਾਂ ’ਚ ਜਲਦ ਸ਼ੁਰੂ ਹੋਣਗੀਆਂ ਕਾਰਡੀਅਕ ਤੇ ਨਿਊਰੋ ਸਰਜਰੀਆਂ: ਡਾ. ਬਲਬੀਰ

08:35 AM Sep 18, 2023 IST
ਜਲੰਧਰ ’ਚ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।

ਹਤਿੰਦਰ ਮਹਿਤਾ
ਜਲੰਧਰ, 17 ਸਤੰਬਰ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਜ਼ਿਲ੍ਹਾ ਹਸਪਤਾਲਾਂ ਵਿੱਚ ਕਾਰਡੀਅਕ ਅਤੇ ਨਿਊਰੋ ਸਰਜਰੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਐਸੋਸੀਏਸ਼ਨ ਆਫ ਹੈਲਥਕੇਅਰ ਪ੍ਰੋਵਾਈਡਰਜ਼ ਆਫ ਇੰਡੀਆ ਵੱਲੋਂ ਕਰਵਾਈ ਗਈ ਪ੍ਰੈੱਸ ਕਾਨਫਰੰਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲਾਂ ਵਿੱਚ ਸੁਪਰ ਸਪੈਸ਼ਲਿਟੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜਲਦੀ ਹੀ ਕ੍ਰਿਟੀਕਲ ਕੇਅਰ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ, ਜਿੱਥੇ ਕਾਰਡੀਆਲੋਜੀ, ਨਿਊਰੋ ਸਰਜਰੀ, ਆਰਥੋਪੈਡਿਕਸ, ਆਈਸੀਸੀ ਅਤੇ ਟਰੌਮਾ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕ੍ਰਿਟੀਕਲ ਕੇਅਰ ਯੂਨਿਟਾਂ ਨੂੰ ਮੈਡੀਕਲ ਕਾਲਜਾਂ ਨਾਲ ਜੋੜਿਆ ਜਾਵੇਗਾ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਅਗਲੇ ਮਹੀਨੇ ਤੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਕਿਸੇ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ 24 ਘੰਟਿਆਂ ਦੌਰਾਨ ਜ਼ਰੂਰੀ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਪਹਿਲੇ ਘੰਟੇ ਦੌਰਾਨ ਜਾਨ ਬਚਾਉਣ ਲਈ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਵੀ ਹੋਰ ਅਸਰਦਾਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਉਣ ਵਾਲੇ ਵਿਅਕਤੀ ਨੂੰ 2000 ਰੁਪਏ ਦਾ ਮਾਣ-ਭੱਤਾ ਦਿੱਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 664 ਆਮ ਆਦਮੀ ਕਲੀਨਿਕਾਂ ਵਿੱਚ 50 ਲੱਖ ਲੋਕਾਂ ਦਾ ਉਨ੍ਹਾਂ ਦੇ ਘਰਾਂ ਨੇੜੇ ਇਲਾਜ ਕੀਤਾ ਜਾ ਚੁੱਕਾ ਹੈ। ਇਨ੍ਹਾਂ ਅਤਿ ਆਧੁਨਿਕ ਆਮ ਆਦਮੀ ਕਲੀਨਿਕਾਂ ਵਿੱਚ 38 ਤਰ੍ਹਾਂ ਦੇ ਟੈਸਟ ਅਤੇ 94 ਤਰ੍ਹਾਂ ਦੀਆਂ ਵੱਖ-ਵੱਖ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

Advertisement

Advertisement