ਕਰੀਅਰ ਕਾਊਂਸਲਿੰਗ ਕੈਂਪ ਅੱਜ ਤੋਂ
08:00 AM Jul 30, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਦਿੱਲੀ ਯੂਨੀਵਰਸਿਟੀ, ਆਈਪੀ ਯੂਨੀਵਰਸਿਟੀ ਸਣੇ ਹੋਰ ਕਾਲਜਾਂ ਵਿੱਚ ਦਾਖ਼ਲਾ ਫਾਰਮ ਭਰਨ ਸਬੰਧੀ ਆਉਣ ਵਾਲੀ ਮੁਸ਼ਕਲ ਨੂੰ ਦੂਰ ਕਰਨ ਅਤੇ ਕਰੀਅਰ ਚੁਣਨ ਲਈ ਜਾਣਕਾਰੀ ਦੇਣ ਹਿੱਤ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਕਮੇਟੀ ਦਫ਼ਤਰ ਦੇ ਕਾਨਫਰੰਸ ਹਾਲ ’ਚ ਕਰੀਅਰ ਕਾਊਂਸਲਿੰਗ ਕੈਂਪ ਸ਼ੁਰੂ ਕੀਤਾ ਹੈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਕੈਂਪ 31 ਜੁਲਾਈ ਬੁੱਧਵਾਰ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸਵੇਰੇ 10 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਟੀਮ ਤੋਂ ਸਲਾਹ ਲੈ ਸਕਦੇ ਹਨ। ਇਸ ਕੈਂਪ ਵਿੱਚ ਗੁਰੂ ਤੇਗ ਬਹਾਦਰ ਕਾਲਜ ਨਾਰਥ ਕੈਂਪਸ, ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ, ਮਾਤਾ ਸੁੰਦਰ ਕਾਲਜ ਤੇ ਹੋਰ ਕਾਲਜਾਂ ਤੋਂ ਲੋੜੀਂਦਾ ਸਟਾਫ ਤਾਇਨਾਤ ਕੀਤਾ ਹੈ।
Advertisement
Advertisement