ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਵੀ ਸਕੂਲ ਵਿੱਚ ਕਰੀਅਰ ਕਾਊਂਸਲਿੰਗ ਸੈਸ਼ਨ

07:45 AM Aug 30, 2024 IST
ਡੀਏਵੀ ਸਕੂਲ ’ਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸੁਮਿਤ ਵੈਸਨ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 29 ਅਗਸਤ
ਡੀਏਵੀ ਸਕੂਲ ਵਿੱਚ ਅੱਜ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਵੇਦ ਵ੍ਰਤ ਪਲਾਹ ਨੇ ਦੱਸਿਆ ਕਿ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੱਖੇ ਇਸ ਸੈਸ਼ਨ ’ਚ ਕਰੀਅਰ ਕੋਚ ਸੁਮਿਤ ਵੈਸਨ ਨੇ ਬਤੌਰ ਸਪੀਕਰ ਹਿੱਸਾ ਲਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਰਟਸ, ਮੈਡੀਕਲ, ਕਾਮਰਸ, ਨਾਨ-ਮੈਡੀਕਲ ਸਟਰੀਮ ਦੀ ਚੋਣ ਸਬੰਧੀ ਜਾਣਕਾਰੀ ਦਿੱਤੀ ਤਾਂ ਜੋ ਵਿਦਿਆਰਥੀ ਆਪਣੇ ਭਵਿੱਖ ਲਈ ਢੁੱਕਵੇਂ ਵਿਸ਼ੇ ਦੀ ਚੋਣ ਕਰ ਸਕਣ। ਵਿਦਿਆਰਥੀਆਂ ਨੂੰ ਭਵਿੱਖ ’ਚ ਕਿਸ ਤਰ੍ਹਾਂ ਦੇ ਮੌਕੇ ਮਿਲ ਸਕਦੇ ਹਨ, ਇਸ ਬਾਰੇ ਵੀ ਖੁੱਲ੍ਹੀ ਚਰਚਾ ਕੀਤੀ ਗਈ। ਭਵਿੱਖ ’ਚ ਆਉਂਦੀਆਂ ਚੁਣੌਤੀਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਦੀਆਂ ਕਈ ਤਰ੍ਹਾਂ ਦੀਆਂ ਸਿੱਖਿਆ ਸਬੰਧੀ ਪ੍ਰੇਸ਼ਾਨੀਆਂ ਦਾ ਹੱਲ ਇਸ ਸੈਸ਼ਨ ’ਚ ਕੱਢਿਆ ਗਿਆ। ਪ੍ਰਿੰਸੀਪਲ ਪਲਹਾ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਭਵਿੱਖ ਸਬੰਧੀ ਚਿੰਤਾਵਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੇ ਮਾਨਸਿਕ ਤਣਾਅ ਨੂੰ ਦੂਰ ਕਰਨ ਵਾਸਤੇ ਵਿਸ਼ੇਸ਼ ਤੌਰ ’ਤੇ ਇਹ ਸੈਸ਼ਨ ਕਰਵਾਇਆ ਗਿਆ। ਪ੍ਰਿੰਸੀਪਲ ਨੇ ਸੁਮਿਤ ਵੈਸਨ ਦਾ ਧੰਨਵਾਦ ਕੀਤਾ।

Advertisement

Advertisement