ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਦੇ ਦੋਸ਼ ਹੇਠ ਔਰਤ ਸਣੇ 16 ਖ਼ਿਲਾਫ਼ ਕੇਸ

09:45 AM Jun 15, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੂਨ
ਰੰਜਿਸ਼ ਕਾਰਨ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲੀਸ ਵੱਲੋਂ ਇੱਕ ਔਰਤ ਸਮੇਤ 16 ਲੋਕਾਂ ਖ਼ਿਲਾਫ਼ ਦੋ ਕੇਸ ਦਰਜ ਕੀਤੇ ਗਏ ਹਨ।‌ ਥਾਣਾ ਜੋਧੇਵਾਲ ਦੀ ਪੁਲੀਸ ਨੂੰ ਨਿਊ ਹਰਵਿੰਦਰ ਨਗਰ ਬਸਤੀ ਜੋਧੇਵਾਲ ਵਾਸੀ ਮੁਹੰਮਦ ਸਿਰਾਜੁਲ ਅੰਸਾਰੀ ਨੇ ਦੱਸਿਆ ਹੈ ਕਿ ਉਹ ਆਪਣੇ ਮੋਟਰ ਸਾਈਕਲ ’ਤੇ ਆਪਣੀ ਪਤਨੀ ਅਤੇ ਲੜਕੇ ਨਾਲ ਆਪਣੇ ਘਰ ਜਾਣ ਲੱਗੇ ਤਾਂ ਉਨ੍ਹਾਂ ਨੂੰ ਦੇਖ ਕੇ ਇੱਕ ਔਰਤ ਸਿਤਾਰਾ ਗਾਲੀ ਗਲੋਚ ਕਰਨ ਲੱਗ ਪਈ। ਜਾਹਿਰ ਅਲੀ ਅਤੇ ਉਸ ਦੀ ਪਤਨੀ ਸਿਤਾਰਾ ਨੇ ਪੁਰਾਣੀ ਰੰਜਿਸ਼ ਕਾਰਨ ਉਸ ਦੀ ਅਤੇ ਲੜਕੇ ਹਸਨੈਨ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣੇਦਾਰ ਕਰਨਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਜਾਹਿਰ ਅਲੀ ਅਤੇ ਉਸਦੀ ਪਤਨੀ ਸਿਤਾਰਾ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ ਇੱਕ ਦੀ ਪੁਲੀਸ ਨੂੰ ਵਿਕਾਸ ਵਾਸੀ ਹਰਕ੍ਰਿਸ਼ਨ ਨਗਰ ਵਿਹਾਰ ਨੇ ਦੱਸਿਆ ਹੈ ਕਿ ਉਹ ਆਪਣੇ ਮੋਟਰਸਾਈਕਲ ’ਤੇ ਆਰਡਰ ਲੈਣ ਲਈ ਰੇਲਵੇ ਸਟੇਸ਼ਨ ਦੇ ਬੰਦ ਗੇਟ ਲਾਗੇ ਆਂਡੇ ਪਰਾਂਠਿਆਂ ਵਾਲੇ ਢਾਬੇ ’ਤੇ ਬੈਠਾ ਸੀ ਤਾਂ ਕੁਝ ਸਮੇਂ ਬਾਅਦ 13-14 ਵਿਅਕਤੀ ਤੇਜ਼ਧਾਰ ਹਥਿਆਰਾਂ ਨਾਲ ਆਏ ਅਤੇ ਉਨ੍ਹਾਂ ਵਿੱਚ ਵਿਕਾਸ ਵਗੈਰਾ ਨੇ ਉਸ ਦੀ ਪੁਰਾਣੀ ਰੰਜਿਸ਼ ਕਾਰਨ ਕੁੱਟਮਾਰ ਕੀਤੀ ਤੇ ਫ਼ਰਾਰ ਹੋ ਗਏ।

Advertisement

Advertisement