ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤ ਦਫ਼ਤਰ ਦੀ ਭੰਨ-ਤੋੜ ਕਰਨ ’ਤੇ 45 ਜਣਿਆਂ ਖ਼ਿਲਾਫ਼ ਕੇਸ

10:28 AM Jun 17, 2024 IST

ਕੇਕੇ ਬਾਂਸਲ
ਰਤੀਆ, 16 ਜੂਨ
ਪਿੰਡ ਅਲਾਵਲਵਾਸ ਵਿੱਚ ਸਥਿਤ ਪੰਚਾਇਤ ਦੇ ਸਕੱਤਰੇਤ ਵਿੱਚ ਬੀਤੀ ਰਾਤ ਭੰਨਤੋੜ ਕਰਨ ਅਤੇ ਸਰਪੰਚ ਅਤੇ ਚੌਕੀਦਾਰ ਤੋਂ ਇਲਾਵਾ ਹੋਰ ਲੋਕਾਂ ’ਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਤੋਂ ਇਲਾਵਾ ਤੇਜ਼ਧਾਰ ਹਥਿਆਰਾਂ ਨਾਲ ਹੁੜਦੰਗ ਮਚਾਉਣ ਦੇ ਨਾਲ ਨਾਲ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ ਲੈ ਕੇ ਪੁਲੀਸ ਨੇ ਪਿੰਡ ਦੇ ਸਰਪੰਚ ਵਿਕਰਮ ਸਿੰਘ ਦੀ ਸ਼ਿਕਾਇਤ ’ਤੇ 5 ਨਾਮਜ਼ਦ ਲੋਕਾਂ ਸਣੇ 45 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਪਿੰਡ ਅਲੀਕਾ ਵਾਸੀ ਹੰਸ ਰਾਜ, ਮੇਜਰ ਸਿੰਘ, ਪੂਰਨ ਚੰਦ, ਸੱਤਪਾਲ ਅਤੇ ਖੈਰਪੁਰ ਵਾਸੀ ਚਰਨਜੀਤ ਸ਼ਾਮਲ ਹਨ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਰਪੰਚ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11. 30 ਵਜੇ ਮੁਲਜ਼ਮ ਪੰਚਾਇਤ ਸਕੱਤਰੇਤ ਦਫ਼ਤਰ ਵਿੱਚ ਆ ਗਏ। ਸਕੱਤਰੇਤ ਦੇ ਗੇਟ ਨੂੰ ਟਰੈਕਟਰ ਨਾਲ ਤੋੜ ਦਿੱਤਾ। ਉਨ੍ਹਾਂ ਇਸ ਦੌਰਾਨ ਚੌਕੀਦਾਰ ਅਤੇ ਪਿੰਡ ਦੇ ਚਾਰ, ਪੰਜ ਵਿਅਕਤੀਆਂ ’ਤੇ ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਇੱਟਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਦੌਰਾਨ ਪਿੰਡ ਦਾ ਹੈਪੀ ਅਤੇ ਸੰਦੀਪ ਜਖ਼ਮੀ ਹੋ ਗਏ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਸਰਪੰਚ ਨੇ ਦੱਸਿਆ ਕਿ ਇਸ ਦੌਰਾ ਮੁਲਜ਼ਮਾਂ ਨੇ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ। ਸਰਪੰਚ ਨੇ ਦੱਸਿਆ ਕਿ ਜਦੋਂ ਉਨ੍ਹਾਂ ਰੌਲਾ ਪਾਇਆ ਤਾਂ ਬਾਅਦ ਵਿਚ ਭੀੜ ਇਕੱਠੀ ਹੁੰਦੀ ਦੇਖ ਕੇ ਮੁਲਜ਼ਮ ਭੱਜਣ ਲੱਗੇ। ਇਸ ਦੌਰਾਨ ਮੌਕੇ ’ਤੇ ਹੀ 4 ਵਿਅਕਤੀਆਂ ਨੂੰ ਫੜ ਲਿਆ। ਮਗਰੋਂ ਉਨ੍ਹਾਂ ਨੂੰ ਪੁਲੀਸ ਹਵਾਲੇ ਕਰ ਦਿੱਤਾ। ਮਗਰੋਂ ਪੁਲੀਸ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ।
ਸਰਪੰਚ ਨੇ ਪੁਲੀਸ ਨੂੰ ਅਪੀਲ ਕੀਤੀ ਕਿ ਇਨ੍ਹਾਂ ਲੋਕਾਂ ਨੇ ਉਸ ’ਤੇ ਅਤੇ ਪਿੰਡ ਦੇ ਹੋਰ ਵਿਅਕਤੀਆਂ ’ਤੇ ਜਾਨਲੇਵਾ ਹਮਲਾ ਕਰਨ ਤੋਂ ਇਲਾਵਾ ਸਰਕਾਰੀ ਜਾਇਦਾਦ ਦੀ ਭੰਨਤੋੜ ਕੀਤੀ ਹੈ। ਇਸ ਲਈ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

Advertisement

ਅਜੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ: ਥਾਣਾ ਇੰਚਾਰਜ

ਥਾਣਾ ਇੰਚਾਰਜ ਓਮ ਪ੍ਰਕਾਸ਼ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ’ਤੇ 5 ਨਾਮਜ਼ਦਾਂ ਸਣੇ 45 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਜੋ ਵਿਅਕਤੀ ਫੜ ਕੇ ਪੁਲੀਸ ਹਵਾਲੇ ਕੀਤੇ ਸਨ, ਉਨ੍ਹਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਸੀ ਅਤੇ ਉਨ੍ਹਾਂ ਦਾ ਅਗਰੋਹਾ ਮੈਡੀਕਲ ਵਿਚ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਅਜੇ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਜਾਂਚ ਲਈ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ।

Advertisement
Advertisement
Tags :
ਪੰਚਾਇਤ ਦਫ਼ਤਰ
Advertisement