ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਬੈਂਕ ਅਧਿਕਾਰੀਆਂ ਖ਼ਿਲਾਫ਼ ਕੇਸ

08:17 AM Jul 21, 2023 IST

ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 20 ਜੁਲਾਈ
ਸਥਾਨਕ ਪੁਲੀਸ ਨੇ ਇੱਥੋਂ ਦੀ ਛਪਾਰ ਰੋਡ ਸਥਿਤ ਪ੍ਰਾਈਵੇਟ ਬੈਂਕ ਦੇ ਅਣਪਛਾਤੇ ਅਧਿਕਾਰੀਆਂ ਵਿਰੁੱਧ ਆਪਣੇ ਇੱਕ ਮੁਲਾਜ਼ਮ ਨੂੰ ਤੰਗ ਪ੍ਰੇਸ਼ਾਨ ਕਰ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ (27) ਵਾਸੀ ਅਲਾਲ ਪਿੰਡ ਜ਼ਿਲ੍ਹਾ ਸੰਗਰੂਰ ਵੱਜੋ ਹੋਈ ਹੈ, ਜੋ ਕਿ ਮੌਜੂਦਾ ਸਮੇਂ ਦੌਰਾਨ ਬੈਂਕ ਵੱਲੋਂ ਦਿੱਤੇ ਗਏ ਬਜਰੰਗ ਅਖਾੜਾ ਨੇੜੇ ਕੁਆਰਟਰ ਵਿੱਚ ਰਹਿੰਦਾ ਸੀ। ਮ੍ਰਿਤਕ ਦੇ ਪਿਤਾ ਮੇਵਾ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਬੀਤੇ ਦਨਿ ਸੱਤਿਆ ਪ੍ਰਾਈਵੇਟ ਲਿਮਿਟਡ ਬੈਂਕ ਦੇ ਮੈਨੇਜਰ ਨੇ ਉਸ ਦੇ ਬੇਟੇ ਨੂੰ ਮੰਦਾ ਚੰਗਾ ਬੋਲਿਆ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਰਾਤ ਨੂੰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ। ਥਾਣਾ ਮੁਖੀ ਅਜੀਤ ਸਿੰਘ ਨੇ ਦੱਸਿਆ ਇਸ ਸਬੰਧ ਵਿੱਚ ਦਫਾ 306 ਅਧੀਨ ਪਰਚਾ ਦਰਜ ਕਰ ਲਿਆ ਹੈ।

Advertisement

Advertisement