For the best experience, open
https://m.punjabitribuneonline.com
on your mobile browser.
Advertisement

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਂਗਰਸੀ ਆਗੂ ਖ਼ਿਲਾਫ਼ ਕੇਸ

08:16 AM May 10, 2024 IST
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਂਗਰਸੀ ਆਗੂ ਖ਼ਿਲਾਫ਼ ਕੇਸ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 9 ਮਈ
ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਸੁਧੀਰ ਜੋਸ਼ੀ ਵਾਸੀ ਖੰਨਾ ਖ਼ਿਲਾਫ਼ ਪੁਲੀਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਕਾਰਵਾਈ ਸ਼ਿਵ ਸੈਨਾ ਹਿੰਦ ਵਿਦਿਆਰਥੀ ਵਿੰਗ ਭਾਰਤ ਦੇ ਪ੍ਰਧਾਨ ਗੌਤਮ ਸ਼ਰਮਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਅਨੁਸਾਰ 25 ਅਪਰੈਲ ਨੂੰ ਸੁਧੀਰ ਜੋਸ਼ੀ ਨੇ ਫੇਸਬੁੱਕ ’ਤੇ ਭਗਵਾਨ ਸ੍ਰੀ ਰਾਮ ਦੀ ਤਸਵੀਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚਿਹਰਾ ਲਗਾ ਕੇ ਸਾਂਝੀ ਕੀਤੀ ਸੀ ਤੇ ਹਨੂੰਮਾਨ ਜੀ ਨੂੰ ਪੈਰਾਂ ’ਚ ਬੈਠੇ ਦਿਖਾਇਆ ਗਿਆ ਹੈ, ਜਿਸ ਨਾਲ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ੍ਰੀ ਗਿੱਲ ਨੇ ਦੱਸਿਆ ਕਿ ਜੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×