ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਨਾਂ ਮਨਜ਼ੂਰੀ ਰੈਲੀ ਕਰਨ ’ਤੇ ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ

08:02 AM May 31, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):

Advertisement

ਥਾਣਾ ਸਾਹਨੇਵਾਲ ਦੀ ਪੁਲੀਸ ਨੇ ਸਮਰਾਟ ਕਲੋਨੀ ਗਿਆਸਪੁਰਾ ਵਿੱਚ ਕਾਂਗਰਸ ਪਾਰਟੀ ਵੱਲੋਂ ਬਿਨਾਂ ਮਨਜ਼ੂਰੀ ਲਏ ਚੋਣ ਜਲਸਾ ਕਰਨ ’ਤੇ ਕਾਂਗਰਸ ਪਾਰਟੀ ਦੇ ਦੋ ਅਹੁਦੇਦਾਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਮੱਕੜ ਕਲੋਨੀ ਗਿਆਸਪੁਰਾ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਸੁਭਹਾਨ ਖਾਨ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਾਸੀ ਸਮਰਾਟ ਕਲੋਨੀ ਗਿਆਸਪੁਰਾ ਅਤੇ ਮੁਹੰਮਦ ਗੁਲਾਬ ਰਾਸ਼ਟਰੀ ਸੰਯੋਜਕ ਕਾਂਗਰਸ ਕਮੇਟੀ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਮੱਦੇਨਜਰ ਰੱਖਦਿਆਂ ਬਿਨਾਂ ਮਨਜ਼ੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿੱਚ ਰੈਲੀ ਕਰਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement