For the best experience, open
https://m.punjabitribuneonline.com
on your mobile browser.
Advertisement

ਦੋ ਨੌਜਵਾਨਾਂ ਦੀ ਕੁੱਟਮਾਰ ਦੇ ਦੋਸ਼ ਹੇਠ ਪੰਜ ਖ਼ਿਲਾਫ਼ ਕੇਸ

07:03 AM Aug 25, 2024 IST
ਦੋ ਨੌਜਵਾਨਾਂ ਦੀ ਕੁੱਟਮਾਰ ਦੇ ਦੋਸ਼ ਹੇਠ ਪੰਜ ਖ਼ਿਲਾਫ਼ ਕੇਸ
Advertisement

ਸ੍ਰੀ ਫ਼ਤਹਿਗੜ੍ਹ ਸਾਹਿਬ: ਦੋ ਨੌਜਵਾਨਾਂ ਦੀ ਕੁੱਟਮਾਰ ਕੀਤੇ ਜਾਣ ਦੇ ਕਥਿਤ ਮਾਮਲੇ ’ਚ ਪੁਲੀਸ ਵੱਲੋਂ ਪੰਜ ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੈਕਟਰ 32 ਹਸਪਤਾਲ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਪਰਮਵੀਰ ਸਿੰਘ ਵਾਸੀ ਪਿੰਡ ਮੁਕਾਰੋਂਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 22 ਅਗਸਤ ਨੂੰ ਉਹ ਆਪਣੇ ਦੋਸਤ ਮਨਪ੍ਰੀਤ ਸਿੰਘ ਨਾਲ ਬਡਾਲੀ ਆਲਾ ਸਿੰਘ ਦੇ ਠੇਕੇ ਤੋਂ ਸ਼ਰਾਬ ਖਰੀਦਣ ਲਈ ਗਏ ਸੀ ਜਿੱਥੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਪਹੁੰਚੇ ਗਗਨਪ੍ਰੀਤ ਸਿੰਘ,ਅਮਨਦੀਪ ਸਿੰਘ ਅਤੇ ਤਿੰਨ ਹੋਰਾਂ ਨੇ ਰੰਜਿਸ਼ ਦੇ ਚੱਲਦਿਆਂ ਮਨਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ ਪੁਲੀਸ ਨੇ ਗਗਨਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਤਿੰਨ ਹੋਰਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement