ਦੋ ਨੌਜਵਾਨਾਂ ਦੀ ਕੁੱਟਮਾਰ ਦੇ ਦੋਸ਼ ਹੇਠ ਪੰਜ ਖ਼ਿਲਾਫ਼ ਕੇਸ
07:03 AM Aug 25, 2024 IST
ਸ੍ਰੀ ਫ਼ਤਹਿਗੜ੍ਹ ਸਾਹਿਬ: ਦੋ ਨੌਜਵਾਨਾਂ ਦੀ ਕੁੱਟਮਾਰ ਕੀਤੇ ਜਾਣ ਦੇ ਕਥਿਤ ਮਾਮਲੇ ’ਚ ਪੁਲੀਸ ਵੱਲੋਂ ਪੰਜ ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੈਕਟਰ 32 ਹਸਪਤਾਲ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਪਰਮਵੀਰ ਸਿੰਘ ਵਾਸੀ ਪਿੰਡ ਮੁਕਾਰੋਂਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 22 ਅਗਸਤ ਨੂੰ ਉਹ ਆਪਣੇ ਦੋਸਤ ਮਨਪ੍ਰੀਤ ਸਿੰਘ ਨਾਲ ਬਡਾਲੀ ਆਲਾ ਸਿੰਘ ਦੇ ਠੇਕੇ ਤੋਂ ਸ਼ਰਾਬ ਖਰੀਦਣ ਲਈ ਗਏ ਸੀ ਜਿੱਥੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਪਹੁੰਚੇ ਗਗਨਪ੍ਰੀਤ ਸਿੰਘ,ਅਮਨਦੀਪ ਸਿੰਘ ਅਤੇ ਤਿੰਨ ਹੋਰਾਂ ਨੇ ਰੰਜਿਸ਼ ਦੇ ਚੱਲਦਿਆਂ ਮਨਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ ਪੁਲੀਸ ਨੇ ਗਗਨਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਤਿੰਨ ਹੋਰਾਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ
Advertisement
Advertisement