ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਪੰਜ ਖਿਲਾਫ਼ ਕੇਸ

06:57 AM Jul 08, 2023 IST

ਪੱਤਰ ਪ੍ਰੇਰਕ
ਰਤੀਆ, 7 ਜੁਲਾਈ
ਵਿਦੇਸ਼ ਭੇਜਣ ਦੇ ਨਾਮ ’ਤੇ ਕਰੀਬ 9 ਲੱਖ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲੀਸ ਨੇ ਰਤੀਆ ਪਿੰਡ ਰੱਤਾਖੇੜਾ ਦੇ ਜਸਵੀਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਸ਼ਿਵਦੀਪ ਨਿਵਾਸੀ ਬੁਰਜ ਮਾਨਸਾ, ਲਵਪ੍ਰੀਤ ਸਿੰਘ, ਜਸਪ੍ਰੀਤ ਕੌਰ, ਅੰਮ੍ਰਿਤਪਾਲ ਕੌਰ ਅਤੇ ਪੂਜਾ ਰਾਣੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਇਹ ਕਾਰਵਾਈ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਹੁਕਮਾਂ ’ਤੇ ਜਾਂਚ ਕਰਨ ਮਗਰੋਂ ਕੀਤੀ ਹੈ। ਸ਼ਿਕਾਇਤ ਵਿੱਚ ਜਸਵੀਰ ਸਿੰਘ ਨੇ ਦੱਸਿਆ ਕਿ 14 ਮਈ 2022 ਨੂੰ ਉਸ ਕੋਲ ਬਠਿੰਡਾ ਦੇ ਪਿੰਡ ਬੁਰਜ ਮਾਨਸਾ ਦਾ ਸ਼ਿਵਦੀਪ ਸਿੰਘ ਆਇਆ ਅਤੇ ਦੱਸਿਆ ਕਿ ਪੰਜਾਬ ਇਲਾਕੇ ਦਾ ਕੇਵਲ ਪੱਤੀ ਨਿਵਾਸੀ ਲਵਪ੍ਰੀਤ ਸਿੰਘ, ਉਸ ਦੀ ਭੈਣ ਜਸਪ੍ਰੀਤ ਕੌਰ, ਅੰਮ੍ਰਿਤਪਾਲ ਕੌਰ ਅਤੇ ਪੂਜਾ ਰਾਣੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਲੈ ਲਏ ਪਰ ਵਿਦੇਸ਼ ਨਾ ਭੇਜਿਆ।

Advertisement

Advertisement
Tags :
ਖ਼ਿਲਾਫ਼ਝਾਂਸਾਠੱਗੀਭੇਜਣਮਾਰਨਵਿਦੇਸ਼
Advertisement