ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਰਾਸਤ ’ਚ ਨੌਜਵਾਨ ਦੀ ਮੌਤ ਮਾਮਲੇ ’ਚ ਪੰਜ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ

06:42 AM Aug 01, 2023 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 31 ਜੁਲਾਈ
ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ’ਚ ਘਰੋਂ ਚੁੱਕੇ ਨੌਜਵਾਨ ਗੁਰਪ੍ਰੀਤ ਸਿੰਘ ਵਾਸੀ ਪਿੰਡ ਦੇਸੂ ਮਲਕਾਣਾ ਦੀ ਪੁਲੀਸ ਹਿਰਾਸਤ ਵਿੱਚ ਹੋਈ ਮੌਤ ਮਗਰੋਂ ਭਾਵੇਂ ਐਂਟੀ ਨਾਰਕੋਟਿਸਕ ਸੈੱਲ ਦੇ ਇੰਚਾਰਜ ਸਣੇ ਪੰਜ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਹਾਲੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਦੇਸੂ ਮਲਕਾਣਾ ਦੇ ਵਸਨੀਕਾਂ ਨੇ ਅੱਜ ਸਰਕਾਰੀ ਹਸਪਤਾਲ ਦੇ ਮੁਰਦਾਘਰ ਨੇੜੇ ਧਰਨਾ ਆਰੰਭ ਦਿੱਤਾ ਹੈ। ਉਧਰ ਜ਼ਿਲ੍ਹਾ ਪੁਲੀਸ ਮੁਖੀ ਉਦੈ ਸਿੰਘ ਮੀਣਾ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement

Advertisement