ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਨੂੰ ਜੁੱਤੀ ਚੱਟਣ ਲਈ ਮਜਬੂਰ ਕਰਨ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਕੇਸ

07:18 AM Oct 17, 2024 IST

ਛਤਰਪੁਰ, 16 ਅਕਤੂਬਰ
ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿੱਚ ਪੁਲੀਸ ਨੇ 17 ਸਾਲਾ ਲੜਕੇ ਨੂੰ ਜੁੱਤੀ ਚੱਟਣ ਲਈ ਮਜਬੂਰ ਕਰਨ ਅਤੇ ਉਸ ਦੇ ਮੂੰਹ ’ਤੇ ਲੱਤ ਮਾਰਨ ਦੇ ਦੋਸ਼ ਹੇਠ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਨੂੰ ਛਤਰਪੁਰ ਸ਼ਹਿਰ ਦੇ ਛਤਰਸ਼ਾਲ ਨਗਰ ਇਲਾਕੇ ਵਿੱਚ ਵਾਪਰੀ। ਸਿਵਲ ਲਾਈਨ ਪੁਲੀਸ ਥਾਣੇ ਦੇ ਇੰਚਾਰਜ ਵਾਲਮੀਕਿ ਚੌਬੇ ਨੇ ਦੱਸਿਆ, ‘‘ਪੀੜਤ, ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਉਸ ਦੇ ਪਰਿਵਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਧਾਰਾ 296 (ਅਸ਼ਲੀਲ ਐਕਟ) ਅਤੇ 115 (2) (ਕਿਸੇ ਵਿਅਕਤੀ ਨੂੰ ਠੇਸ ਪਹੁੰਚਾਉਣ) ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ।’’ ਸ਼ਿਕਾਇਤ ਅਨੁਸਾਰ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਅਤੇ ਇੱਕ ਮੁਲਜ਼ਮ ਦੀ ਜੁੱਤੀ ਚੱਟਣ ਲਈ ਮਜਬੂਰ ਕੀਤਾ ਗਿਆ। -ਪੀਟੀਆਈ

Advertisement

Advertisement