ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੋਖਾਧੜੀ ਦੇ ਦੋਸ਼ ਹੇਠ ਚਾਰ ਜਣਿਆਂ ਖ਼ਿਲਾਫ਼ ਕੇਸ

06:45 PM Jun 29, 2023 IST

ਪੱਤਰ ਪ੍ਰੇਰਕ

Advertisement

ਲਹਿਰਾਗਾਗਾ, 28 ਜੂਨ

ਇੱਥੋਂ ਦੀ ਇੱਕ ਟਰੈਕਟਰ ਏਜੰਸੀ ਦੇ ਮਾਲਕ ਨੂੰ ਬਲੈਕਮੇਲ ਕਰਕੇ ਪੈਸੇ ਹੜੱਪਣ ਦੇ ਦੋਸ਼ ਹੇਠ ਦੋ ਔਰਤਾਂ ਅਤੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਐੱਸਐੱਚਓ ਨੇ ਦੱਸਿਆ ਕਿ ਰਘਬੀਰ ਸਿੰਘ ਵਾਸੀ ਬਾਈਪਾਸ ਲਹਿਰਾਗਾਗਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਟਰੈਕਟਰ ਏਜੰਸੀ ਹੈ ਅਤੇ ਜਸਮੀਨ ਬੇਗਮ ਨਾਂ ਦੀ ਮਹਿਲਾ ਉਸ ਕੋਲ ਕੰਮ ਕਾਰ ਲਈ ਆਉਂਦੀ ਰਹਿੰਦੀ ਸੀ। ਜਸਮੀਨ ਬੇਗਮ ਨੇ ਉਸ ਨੂੰ ਬਲਵੀਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਜਾਖਲ ਨਾਲ ਮਿਲਾ ਕੇ ਸਹਿਮਤੀ ਨਾਲ ਸਬੰਧ ਬਣਾਏ ਸੀ ਅਤੇ ਬਾਅਦ ਵਿੱਚ ਉਸ ਦੀ ਵੀਡੀਓ ਬਣਾ ਲਈ। ਜਸਮੀਨ ਬੇਗਮ, ਬਲਵੀਰ ਕੌਰ, ਜਸਵੀਰ ਸਿੰਘ ਅਤੇ ਸੁਨੀਲ ਕੁਮਾਰ ਵਾਸੀ ਲਹਿਰਾਗਾਗਾ ਨੇ ਮਿਲ ਕੇ ਉਸ ਕੋਲੋਂ ਤਿੰਨ ਲੱਖ ਰੁਪਏ ਮੰਗੇ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Tags :
ਖ਼ਿਲਾਫ਼ਜਣਿਆਂਧੋਖਾਧੜੀ
Advertisement