ਵਿਦਿਆਰਥੀ ਦੀ ਕੁੱਟਮਾਰ ਦੇ ਦੋਸ਼ ਹੇਠ ਚਾਰ ਅਧਿਆਪਕਾਂ ਖ਼ਿਲਾਫ਼ ਕੇਸ
11:33 AM Sep 25, 2023 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਸਤੰਬਰ
ਯਮੁਨਾ ਵਿਹਾਰ ਇਲਾਕੇ ਦੇ 10ਵੀਂ ਜਮਾਤ ’ਚ ਪੜ੍ਹਦੇ ਇੱਕ ਵਿਦਿਆਰਥੀ ਦੀ ਕਥਿਤ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 16 ਸਾਲਾ ਬੱਚੇ ਦੀ ਮਾਂ ਦੀ ਸ਼ਿਕਾਇਤ ’ਤੇ ਉਕਤ ਅਧਿਆਪਕਾਂ ਖ਼ਿਲਾਫ਼ ਉੱਤਰ-ਪੂਰਬੀ ਦਿੱਲੀ ਦੇ ਭਜਨਪੁਰਾ ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਲੜਕੇ ਦੀ ਮਾਂ ਕਵਿਤਾ ਅਨੁਸਾਰ 15 ਸਤੰਬਰ ਨੂੰ ਯਮੁਨਾ ਵਿਹਾਰ ਦੇ ਸਰਕਾਰੀ ਸਕੂਲ ’ਚ ਉਕਤ ਅਧਿਆਪਕਾਂ ਨੇ ਉਸ ਦੇ ਪੁੱਤਰ ਨੂੰ ਖਿੜਕੀ ਤੋਂ ਬਾਹਰ ਦੇਖਣ ’ਤੇ ਕੁੱਟਿਆ। ਉਸ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਅਧਿਆਪਕ ਤੋਂ ਮੁਆਫੀ ਵੀ ਮੰਗੀ ਪਰ ਇਸ ਦੇ ਬਾਵਜੂਦ ਉਸ ਨੂੰ ਕਲਾਸਰੂਮ ਤੋਂ ਬਾਹਰ ਕੱਢ ਦਿੱਤਾ ਗਿਆ ਤੇ ਉਸ ਦੀ ਕੁੱਟਮਾਰ ਕੀਤੀ। ਪੁਲੀਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Advertisement
Advertisement