For the best experience, open
https://m.punjabitribuneonline.com
on your mobile browser.
Advertisement

ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਖ਼ਿਲਾਫ਼ ਕੇਸ

09:08 AM Apr 13, 2024 IST
ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਖ਼ਿਲਾਫ਼ ਕੇਸ
Advertisement

ਪੱਤਰ ਪ੍ਰੇਰਕ
ਬਸੀ ਪਠਾਣਾ, 12 ਅਪਰੈਲ
ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪੁਲੀਸ ਨੇ ਪਤੀ ਸਣੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਤੀ ਰਜ਼ਾਕ ਮੁਹੰਮਦ, ਸਹੁਰਾ ਕੁਰਸੈਦ ਮੁਹੰਮਦ ਅਤੇ ਸੱਸ ਬਸ਼ੀਰਾ ਉਰਫ ਨੀਲੀ ਨੇ ਦਾਜ ਦੀ ਮੰਗ ਕਰਦਿਆਂ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕੀਤਾ। ਮਹਿਲਾ ਥਾਣਾ ਦੇ ਮੁੱਖ ਅਫਸਰ ਵੱਲੋਂ ਮਾਮਲੇ ਦੀ ਪੜਤਾਲ ਮਗਰੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇੱਕ ਹੋਰ ਵੱਖਰੇ ਮਾਮਲੇ ’ਚ ਥਾਣਾ ਫਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਵਿਆਹੁਤਾ ਦੀ ਸ਼ਿਕਾਇਤ ਮਗਰੋਂ ਡੀਐੱਸਪੀ ਵੱਲੋਂ ਪੜਤਾਲ ਦੇ ਆਧਾਰ ’ਤੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸ਼ਿਕਾਇਤਕਰਤਾ ਦੇ ਪਤੀ ਜਸਕੀਰਤ ਸਿੰਘ ਅਤੇ ਸੱਸ ਬਲਜੀਤ ਕੌਰ ਵਾਸੀ ਭੁਲੱਥ (ਕਪੂਰਥਲਾ) ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×