For the best experience, open
https://m.punjabitribuneonline.com
on your mobile browser.
Advertisement

ਬੀਡੀਪੀਓ ਦੀ ਸ਼ਿਕਾਇਤ ’ਤੇ ਦਰਜਨ ਤੋਂ ਵੱਧ ਵਿਅਕਤੀਆਂ ਖਿਲ਼ਾਫ ਕੇਸ

09:11 AM Oct 06, 2024 IST
ਬੀਡੀਪੀਓ ਦੀ ਸ਼ਿਕਾਇਤ ’ਤੇ ਦਰਜਨ ਤੋਂ ਵੱਧ ਵਿਅਕਤੀਆਂ ਖਿਲ਼ਾਫ ਕੇਸ
Advertisement

ਪੱਤਰ ਪ੍ਰੇਰਕ
ਪਾਤੜਾਂ, 5 ਅਕਤੂਬਰ
ਬਲਾਕ ਪੰਚਾਇਤ ਅਫ਼ਸਰ ਪਾਤੜਾਂ ਦੀ ਸ਼ਕਾਇਤ ’ਤੇ ਪਿੰਡ ਕਰੀਮ ਨਗਰ ਦੇ ਦਰਜਨ ਤੋਂ ਵੱਧ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਬਲਾਕ ਵਿਕਾਸ ਪੰਚਾਇਤ ਅਫ਼ਸਰ ਬਘੇਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਲਕੀਤ ਰਾਮ ਤੇ ਗੁਰਚਰਨ ਰਾਮ ਉਨ੍ਹਾਂ ਦੇ ਸਾਥੀਆਂ ਨੇ ਕਰਮਚਾਰੀਆਂ ਨਾਲ ਧੱਕਾ ਮੁੱਕੀ ਕਰਦਿਆਂ ਰਿਕਾਰਡ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਤੇ ਜਾਨੋਂ ਮਾਰਨ ਦੀਆ ਧਮਕੀਆਂ ਦਿੱਤੀਆਂ ਸਨ। ਸ਼ਹਿਰੀ ਚੌਕੀ ਪਾਤੜਾਂ ਦੇ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਮਲਕੀਤ ਰਾਮ, ਗੁਰਚਰਨ ਰਾਮ ਸਮੇਤ 12 ਦੇ ਕਰੀਬ ਅਣਪਛਾਤਿਆਂ ਦੇ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement
Author Image

Advertisement