ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ ਤੇ ਸਰਪੰਚ ਖ਼ਿਲਾਫ਼ ਕੇਸ

08:45 AM Aug 28, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 27 ਅਗਸਤ
ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਸਰਕਾਰ ਤੋਂ ਪ੍ਰਾਪਤ 1.20 ਲੱਖ ਰੁਪਏ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਵਿਭਾਗ ਨੇ ਫ਼ਾਜ਼ਿਲਕਾ ਦੇ ਪਿੰਡ ਸੈਦੇ ਕੇ ਹਿਠਾੜ ਦੇ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਆਪਸੀ ਮਿਲੀਭੁਗਤ ਨਾਲ ਇਸੇ ਪਿੰਡ ਦੇ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰਕੇ ਉਸ ਨੂੰ ਉਕਤ ਯੋਜਨਾ ਹੇਠ ਯੋਗ ਕਰਾਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੜਤਾਲ ਮੁਕੰਮਲ ਹੋਣ ਉਪਰੰਤ ਸਾਰੇ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

Advertisement

Advertisement