ਰਾਹੁਲ ਖ਼ਿਲਾਫ਼ ਕੇਸ ਕ੍ਰਾਈਮ ਬ੍ਰਾਂਚ ਹਵਾਲੇ
06:28 AM Dec 21, 2024 IST
ਨਵੀਂ ਦਿੱਲੀ:
Advertisement
ਦਿੱਲੀ ਪੁਲੀਸ ਨੇ ਅੱਜ ਸੰਸਦੀ ਕੰਪਲੈਕਸ ’ਚ ਧੱਕਾਮੁੱਕੀ ਦੇ ਮਾਮਲੇ ’ਚ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੇਸ ਕ੍ਰਾਈਮ ਬ੍ਰਾਂਚ ਹਵਾਲੇ ਕਰ ਦਿੱਤਾ ਹੈ। ਇਹ ਜਾਣਕਾਰੀ ਇੱਕ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਜਾਂਚ ਹੁਣ ਕ੍ਰਾਈਮ ਬ੍ਰਾਂਚ ਕਰੇਗੀ। ਪੁਲੀਸ ਇਸ ਘਟਨਾ ਦੇ ਸਬੰਧ ਵਿੱਚ ਦੋ ਸੰਸਦ ਮੈਂਬਰਾਂ ਦੇ ਬਿਆਨ ਦਰਜ ਕਰ ਸਕਦੀ ਹੈ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੂੰ ਪੁੱਛ ਪੜਤਾਲ ਲਈ ਸੱਦ ਸਕਦੀ ਹੈ। -ਪੀਟੀਆਈ
Advertisement
Advertisement