ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਖ਼ਿਲਾਫ਼ ਕੇਸ

07:37 AM Jun 29, 2024 IST

ਪੱਤਰ ਪ੍ਰੇਰਕ
ਰੂੜੇਕੇ ਕਲਾਂ, 28 ਜੂਨ
ਦਿ ਸਹਿਕਾਰੀ ਸਭਾ ਰੂੜੇਕੇ ਕਲਾਂ ਦੇ ਸਕੱਤਰ ਖ਼ਿਲਾਫ਼ ਕਿਸਾਨ ਆਗੂ ਰਣਜੀਤ ਸਿੰਘ ਮੱਖਣ ਵੱਲੋਂ ਲੜੀ ਲੰਬੀ ਲੜਾਈ ਤੋਂ ਬਾਅਦ ਥਾਣਾ ਰੂੜੇਕੇ ਕਲਾਂ ਵਿੱਚ 11 ਲੱਖ 53 ਹਜ਼ਾਰ ਦੇ ਗਬਨ ਦਾ ਕੇਸ ਦਰਜ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਇੱਕ ਸਾਲ ਤੋਂ ਸਭਾ ਅੰਦਰ ਹੋਏ ਕਥਿਤ ਘਪਲਿਆਂ ਦਾ ਰੇੜਕਾ ਚੱਲ ਰਿਹਾ ਸੀ। ਇਸ ’ਤੇ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵੱਲੋਂ ਉੱਚ ਅਧਿਕਾਰੀਆਂ ਨੂੰ ਲਿਖਤੀ ਦਰਖ਼ਾਸਤ ਦੇ ਕੇ ਜਾਂਚ ਦੀ ਮੰਗ ਕੀਤੀ ਗਈ ਸੀ। ਇਸ ਉਪਰੰਤ ਸਹਿਕਾਰਤਾ ਵਿਭਾਗ ਨੇ ਜਾਂਚ ਟੀਮ ਕਾਇਮ ਕੀਤੀ ਸੀ। ਇਸ ਦੀ ਅਗਵਾਈ ਗੁਰਪ੍ਰੀਤ ਕੌਰ ਆਹਲੂਵਾਲੀਆ ਅਤੇ ਕ੍ਰਿਸ਼ਮਾ ਧੰਗਾਣ ਨੇ ਕੀਤੀ। ਜਾਂਚ ਦੌਰਾਨ ਸਕੱਤਰ ਸਭਾ ਦੇ ਰਿਕਾਰਡ ਵਿਚ ਗੜਬੜ ਪਾਈ ਗਈ ਤੇ ਜਾਂਚ ਟੀਮ ਨੇ ਸਕੱਤਰ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ।
ਕਿਸਾਨ ਆਗੂ ਰਣਜੀਤ ਸਿੰਘ ਨੇ ਸ਼ਿਕਾਇਤ ’ਚ ਦੱਸਿਆ ਕਿ ਸਭਾ ਦੀ ਕਮੇਟੀ ਦੇ ਕੁਝ ਮੈਂਬਰਾਂ ਨੇ ਸਕੱਤਰ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਸੀ ਪਰ ਕਿਸਾਨਾਂ ਦੇ ਵਿਰੋਧ ਅੱਗੇ ਗੋਡੇ ਟੇਕਦਿਆਂ ਸਭਾ ਨੇ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਤੇ ਸਕੱਤਰ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਵਿਭਾਗ ਨੂੰ ਲਿਖ ਦਿੱਤਾ ਗਿਆ ਤੇ ਜਿਸ ਕਰ ਕੇ ਵਿਭਾਗ ਨੂੰ ਵੀ ਕੇਸ ਦਰਜ ਕਰਵਾਉਣਾ ਪਿਆ। ਕਿਸਾਨ ਆਗੂ ਨੇ ਕਿਹਾ ਕਿ ਲੰਬੀ ਲੜਾਈ ਤੋਂ ਬਾਅਦ ਸਹਾਇਕ ਰਜਿਸਟਰ ਵੱਲੋਂ ਐੱਸਐੱਸਪੀ ਬਰਨਾਲਾ ਨੂੰ ਸਕੱਤਰ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ। ਰੂੜੇਕੇ ਕਲਾਂ ਦੇ ਥਾਣਾ ਮੁਖੀ ਜਗਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement
Advertisement