ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿਵ ਸੈਨਾ ਆਗੂ ਦੇ ਭਰਾ ਤੇ ਪੁੱਤਰ ਖ਼ਿਲਾਫ਼ ਕੇਸ

08:43 AM Apr 28, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਪਰੈਲ
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ੀ ਸਮੇਂ ਪੁਲੀਸ ਨਾਲ ਦੁਰਵਿਹਾਰ ਕਰਨ ਤੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦੇ ਦੋਸ਼ ਹੇਠ ਉਸ ਦੇ ਭਰਾ, ਪੁੱਤਰ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੱਲ੍ਹ ਜਦੋਂ ਇਸ ਮਾਮਲੇ ਦੀ ਸੁਣਵਾਈ ਲਈ ਕਤਲ ਦੇ ਦੋਸ਼ ਹੇਠ ਗ੍ਰਿਫਤਾਰ ਸੰਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਤਾਂ ਉਸ ਵੇਲੇ ਸ਼ਿਵ ਸੈਨਾ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਕਰਨ ’ਤੇ ਸਥਿਤੀ ਤਣਾਅਪੂਰਨ ਹੋ ਗਈ ਸੀ। ਉਸ ਵੇਲੇ ਕੁਝ ਸਿੱਖ ਜਥੇਬੰਦੀਆਂ ਦੇ ਕਾਰਕੁਨ ਵੀ ਮੌਕੇ ’ਤੇ ਪੁੱਜ ਗਏ ਅਤੇ ਦੋਵਾਂ ਪਾਸਿਉਂ ਇੱਕ ਦੂਜੇ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਹੋ ਗਈ ਪਰ ਪੁਲੀਸ ਨੇ ਦਖਲ ਦੇ ਕੇ ਸਥਿਤੀ ਨੂੰ ਕਾਬੂ ਵਿੱਚ ਕੀਤਾ। ਇਸ ਮਾਮਲੇ ਵਿੱਚ ਅੱਜ ਥਾਣਾ ਸਿਵਲ ਲਾਈਨ ਦੀ ਪੁਲੀਸ ਨੇ ਜਾਂਚ ਮਗਰੋਂ ਇਲਾਕਾ ਸੁੰਦਰ ਨਗਰ ਦੇ ਵਾਸੀ ਬ੍ਰਿਜ ਮੋਹਨ ਸੂਰੀ, ਮਾਨਕ ਸੂਰੀ ਅਤੇ ਪਾਰਸ ਸੂਰੀ ਖਿਲਾਫ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਹੋਰ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਸੁਧੀਰ ਸੂਰੀ ਦੀ 2022 ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Advertisement

Advertisement
Advertisement