ਗੁਰਦੁਆਰੇ ਦੇ ਪ੍ਰਧਾਨ ਸਣੇ ਛੇ ਖ਼ਿਲਾਫ਼ ਕੇਸ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਜੁਲਾਈ
ਥਾਣਾ ਕੂੰਮਕਲਾਂ ਦੀ ਪੁਲੀਸ ਨੇ ਇੱਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਣੇ ਛੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਿੰਡ ਭੈਰੋਮੂੰਨਾ ਵਾਸੀ ਹਰਪ੍ਰੀਤ ਕੌਰ ਪਤਨੀ ਰਾਜਿੰਦਰ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਘਰ ਗੁਰਦੁਆਰਾ ਸਾਹਿਬ ਦੇ ਨੇੜੇ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਨੇ ਉਸ ਦੇ ਪਤੀ ਰਾਜਿੰਦਰ ਸਿੰਘ ਪਾਸੋਂ ਖਾਲੀ ਅਸ਼ਟਾਮ ’ਤੇ ਘਰ ਦੀ ਜਗ੍ਹਾਂ ਬਾਰੇ ਦਸਤਖ਼ਤ ਕਰਵਾ ਲਏ ਕਿ ਉਹ ਇਸ ਥਾਂ ਬਦਲੇ ਉਸ ਨੂੰ ਸਾਹਨੇਵਾਲ ਜਗ੍ਹਾਂ ਲੈ ਕੇ ਦੇਣਗੇ। ਪਿਛਲੇ ਦਿਨੀਂ ਉਹ ਜਦੋਂ ਘਰ ਵਿੱਚ ਇਕੱਲੀ ਸੀ ਤਾਂ ਪ੍ਰਧਾਨ ਸਣੇ ਕੁਝ ਲੋਕਾਂ ਨੇ ਉਸ ਦੇ ਘਰ ਦਾ ਸਾਮਾਨ ਚੁੱਕ ਕੇ ਬਾਹਰ ਸੁੱਟ ਦਿੱਤਾ ਤੇ ਉਸ ਨਾਲ ਗਾਲੀ ਗਲੋਚ ਕਰਕੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ। ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਬਲਵੀਰ ਸਿੰਘ, ਕੁਲਬੀਰ ਸਿੰਘ, ਹਰਪਾਲ ਸਿੰਘ, ਸਾਧੂ ਸਿੰਘ, ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਵਾਸੀਆਨ ਪਿੰਡ ਭੇਰੋਮੂੰਨਾ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।