For the best experience, open
https://m.punjabitribuneonline.com
on your mobile browser.
Advertisement

ਚੋਣ ਡਿਊਟੀ ਸਬੰਧੀ ਸੂਚੀ ਨਾ ਦੇਣ ’ਤੇ ਅਧਿਕਾਰੀ ਖ਼ਿਲਾਫ਼ ਕੇਸ

08:57 AM Apr 13, 2024 IST
ਚੋਣ ਡਿਊਟੀ ਸਬੰਧੀ ਸੂਚੀ ਨਾ ਦੇਣ ’ਤੇ ਅਧਿਕਾਰੀ ਖ਼ਿਲਾਫ਼ ਕੇਸ
Advertisement

ਪੱਤਰ ਪ੍ਰੇਰਕ
ਫਰੀਦਾਬਾਦ, 12 ਅਪਰੈਲ
ਈਐੱਸਆਈਸੀ ਖੇਤਰੀ ਕੇਂਦਰ ਸੈਕਟਰ-16 ਫਰੀਦਾਬਾਦ ਦੇ ਡਿਪਟੀ ਡਾਇਰੈਕਟਰ ਸੰਜੈ ਕੁਮਾਰ ਰਾਣਾ ਵਿਰੁੱਧ ਚੋਣ ਡਿਊਟੀ ਲਈ ਮੰਗੇ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਬਾਰੇ ਸਮੇਂ ਸਿਰ ਜਾਣਕਾਰੀ ਨਾ ਦੇਣ ਦੇ ਦੋਸ਼ ਹੇਠ ਕੇਂਦਰੀ ਪੁਲੀਸ ਸਟੇਸ਼ਨ ’ਚ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਵਿਕਰਮ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਹ ਐੱਫਆਈਆਰ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 134 ਤਹਿਤ ਦਰਜ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਅਤੇ ਸਬੰਧਤ ਵਿਭਾਗ ਨੂੰ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪੱਤਰ ਵੀ ਲਿਖਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਵਿਕਰਮ ਸਿੰਘ ਨੇ ਮਿੰਨੀ ਸਕੱਤਰੇਤ ਵਿੱਚ ਇਸ ਸਬੰਧੀ ਸੂਬਾ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×