For the best experience, open
https://m.punjabitribuneonline.com
on your mobile browser.
Advertisement

ਭਾਣਜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖ਼ਿਲਾਫ਼ ਕੇਸ

07:14 AM Aug 03, 2024 IST
ਭਾਣਜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖ਼ਿਲਾਫ਼ ਕੇਸ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਅਗਸਤ
ਮਾਮਾ ਭਾਣਜੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰਦੇ ਹੋਏ ਇੱਕ ਵਿਅਕਤੀ ਨੇ ਆਪਣੀ ਭਾਣਜੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਹੈਰਾਨੀ ਦੀ ਗੱਲ ਇਹ ਹੈ ਕਿ ਇਲਾਕੇ ਦੇ ਸਕੂਲ ਵਿੱਚ 8ਵੀਂ ਜਮਾਤ ਵਿੱਚ ਪੜ੍ਹਨ ਵਾਲੀ ਬੱਚੀ ਨੇ ਕਿਸੇ ਨੂੰ ਇਸ ਦੀ ਜਾਣਕਾਰੀ ਦੇਣ ਦੀ ਥਾਂ ਸਕੂਲ ਅਧਿਆਪਕ ਨੂੰ ਸਾਰੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ। ਥਾਣਾ ਸਦਰ ਦੀ ਪੁਲੀਸ ਨੇ ਅਧਿਆਪਕ ਦੀ ਸ਼ਿਕਾਇਤ ’ਤੇ ਬਚਿੱਤਰ ਨਗਰ ਵਾਸੀ ਜਸਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ’ਚ ਛਾਪੇ ਸ਼ੁਰੂ ਕਰ ਦਿੱਤੇ ਹਨ। ਪੁਲੀਸ ਨੂੰ ਜਾਣਕਾਰੀ ਦਿੰਦੇ ਹੋਏ ਅਧਿਆਪਕ ਨੇ ਦੱਸਿਆ ਕਿ ਬੱਚੀ ਪ੍ਰਾਈਵੇਟ ਸਕੂਲ ਵਿੱਚ 8ਵੀਂ ਦੀ ਵਿਦਿਆਰਥਣ ਹੈ। ਉਸ ਦੀ ਕਲਾਸ ਦੀ ਇੱਕ ਵਿਦਿਆਰਥਣ ਬਹੁਤ ਡਰੀ ਸਹਿਮੀ ਹੋਈ ਕਲਾਸ ’ਚ ਬੈਠੀ ਸੀ। ਅਧਿਆਪਕ ਨੇ ਜਦੋਂ ਉਸ ਨਾਲ ਇਕੱਲੇ ’ਚ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਸਦਾ ਮਾਮਾ ਜਸਬੀਰ ਸਿੰਘ ਉਸ ’ਤੇ ਬੁਰੀ ਨਜ਼ਰ ਰੱਖਦਾ ਹੈ। ਉਹ ਆਪਣੇ ਮਾਮੇ ਨਾਲ ਰਹਿੰਦੀ ਹੈ। ਉਹੀ ਉਸ ਦਾ ਪਾਲਣ ਪੋਸ਼ਣ ਕਰਦੇ ਹਨ। ਪਹਿਲੀ ਅਗਸਤ ਨੂੰ ਜਦੋਂ ਉਹ ਕਮਰੇ ’ਚ ਸੌਂ ਰਹੀ ਸੀ ਤਾਂ ਜਸਬੀਰ ਸਿੰਘ ਉਸ ਦੇ ਕਮਰੇ ਵਿੱਚ ਆਇਆ ਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਿਆ।ਉਸ ਨੇ ਜਦੋਂ ਇਸ ਦਾ ਵਿਰੋਧ ਕੀਤਾ ਤਾਂ ਜਸਬੀਰ ਨੇ ਉਸ ਨੂੰ ਧਮਕਾਇਆ ਤੇ ਚਾਹ ਬਣਾਉਣ ਲਈ ਆਖਿਆ।
ਇਸ ਮਾਮਲੇ ਦੀ ਜਾਂਚ ਏਐੱਸਆਈ ਪ੍ਰਤਾਪ ਸਿੰਘ ਕਰ ਰਹੇ ਹਨ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਮੁਲਜ਼ਮ ਦੀ ਭਾਲ ’ਚ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
Advertisement
Author Image

sukhwinder singh

View all posts

Advertisement