ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਨਾਂ ਲਾਇਸੈਂਸ ਤੋਂ ਕਲੀਨਿਕ ਚਲਾਉਣ ਵਾਲੇ ਖ਼ਿਲਾਫ਼ ਕੇਸ

06:52 AM Dec 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਦਸੰਬਰ
ਇੱਥੋਂ ਦੇ ਥਾਣਾ ਸੈਕਟਰ-3 ਦੀ ਪੁਲੀਸ ਨੇ ਪਿੰਡ ਕੈਂਬਵਾਲਾ ਵਿੱਚ ਬਿਨਾਂ ਡਿਗਰੀ ਤੇ ਲਾਇਸੈਂਸ ਤੋਂ ਕਲੀਨਿਕ ਚਲਾਉਣ ਵਾਲੇ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਇਕ ਔਰਤ ਦੇ ਵਿਰੁੱਧ ਦਰਜ ਕੀਤਾ ਗਿਆ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਪਿੰਡ ਕੈਂਬਵਾਲਾ ਵਿੱਚ ਬਿਨਾਂ ਡਿਗਰੀ ਤੇ ਲਾਇਸੈਂਸ ਤੋਂ ਕਲੀਨਿਕ ਚਲਾ ਰਹੀ ਸੀ। ਇਸ ਬਾਰੇ ਜਾਣਕਾਰੀ ਮਿਲਦੇ ਹੀ ਜਾਂਚ ਕੀਤੀ ਤਾਂ ਉਸ ਕੋਲ ਕੋਈ ਡਿਗਰੀ ਜਾਂ ਲਾਇਸੈਂਸ ਨਹੀਂ ਮਿਲਿਆ। ਪੁਲੀਸ ਨੇ ਉਕਤ ਔਰਤ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement