ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਰ ਦੇ ਬਾਹਰ ਹਵਾਈ ਫਾਇਰ ਕਰਨ ਵਾਲਿਆਂ ਖ਼ਿਲਾਫ਼ ਕੇਸ

08:46 AM May 06, 2024 IST

ਤਰਨ ਤਾਰਨ: ਸਰਹਾਲੀ ਪੁਲੀਸ ਨੇ ਇਲਾਕੇ ਦੇ ਪਿੰਡ ਦਦੇਹਰ ਸਾਹਿਬ ਅੰਦਰ ਚਾਰ ਦਿਨ ਪਹਿਲਾਂ ਇਕ ਜਣੇ ਦੇ ਘਰ ਦੇ ਬਾਹਰਵਾਰ ਰਾਤ ਵੇਲੇ ਗੋਲੀਆਂ ਚਲਾਉਣ ਵਾਲੇ ਤਿੰਨ ਅਣਪਛਾਤਿਆਂ ਖਿਲਾਫ਼ ਸਨਿਚਰਵਾਰ ਨੂੰ ਇਕ ਕੇਸ ਦਰਜ ਕੀਤਾ ਹੈ। ਜਿਸ ਘਰ ਦੇ ਬਾਹਰਵਾਰ ਮੁਲਜ਼ਮਾਂ ਨੇ ਗੋਲੀਆਂ ਚਲਾਈਆਂ ਉਸ ਦੇ ਮਾਲਕ ਕਿਸਾਨ ਹਰਦੇਵ ਸਿੰਘ ਨੇ ਕਿਹਾ ਕਿ ਉਹ ਖੇਤਾਂ ਵਿੱਚ ਕੰਮ ਕਰਦੀ ਲੇਬਰ ਲਈ ਖਾਣਾ ਲੈ ਕੇ ਗਿਆ ਸੀ ਤਾਂ ਉਸ ਦੀ ਪਤਨੀ ਨੇ ਉਸ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਤੇ ਘਰ ਨਾ ਆਉਣ ਲਈ ਕਿਹਾ। ਉਹ ਦੇਰ ਨਾਲ ਜਿਵੇ ਹੀ ਘਰ ਆਇਆ ਤਾਂ ਉਸ ਨੇ ਆਸ ਪਾਸ ਦੇ ਘਰਾਂ ਦੇ ਸੀਸੀਟੀਵੀ ਕੈਮਰਿਆਂ ਤੋਂ ਦੇਖਿਆਂ ਤਾਂ ਉੱਥੇ ਮੋਟਰ ਸਾਈਕਲ ’ਤੇ ਆਏ ਤਿੰਨ ਜਣੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਹਰਦੇਵ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਕਿਸੇ ਨਾਲ ਕਿਸੇ ਕਿਸਮ ਦਾ ਵੈਰ ਵਿਰੋਧ ਨਹੀਂ ਹੈ। ਇਸ ਸਬੰਧੀ ਸਰਹਾਲੀ ਪੁਲੀਸ ਨੇ ਕੇਸ ਦਰਜ ਕੀਤਾ ਹੈ| -ਪੱਤਰ ਪ੍ਰੇਰਕ

Advertisement

Advertisement
Advertisement