ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ
07:14 AM Nov 17, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਨਵੰਬਰ
ਥਾਣਾ ਡੇਹਲੋਂ ਦੀ ਪੁਲੀਸ ਨੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਿੰਡ ਲੋਹਗੜ ਵਾਸੀ ਸੁਖਵਿੰਦਰ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਹ ਆਪਣੇ ਚਾਚਾ ਮੰਗਤ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਪਿੰਡ ਮਹਿਮਾਸਿੰਘ ਵਾਲਾ ਦੇ ਖੇਤਾਂ ਵਿੱਚ ਸੜਕ ਕੰਢੇ ਪਿੰਡ ਦੇ ਵਸਨੀਕ ਹਰਮਨ ਸਿੰਘ, ਲੱਕੀ ਤੇ ਉਨ੍ਹਾਂ ਦੇ ਇੱਕ ਅਣਪਛਾਤੇ ਸਾਥੀ ਨੇ ਉਨ੍ਹਾਂ ਨੂੰ ਧੱਕੇ ਨਾਲ ਖੇਤਾਂ ਵਿੱਚ ਸੁੱਟ ਕੇ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ ਦੀਆਂ ਬਾਹਾਂ ਤੇ ਲੱਤਾ ਉਪਰ ਸੱਟਾਂ ਮਾਰੀਆਂ।
Advertisement
Advertisement