ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਬ ਪੀ ਕੇ ਹੰਗਾਮਾ ਕਰਨ ’ਤੇ ਤਿੰਨ ਖ਼ਿਲਾਫ਼ ਕੇਸ

10:33 AM Oct 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਸ਼ਰਾਬ ਪੀ ਕੇ ਹੰਗਾਮਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-36 ਦੀ ਪੁਲੀਸ ਨੇ ਰਿਸ਼ਭ ਥਿੰਦ, ਬਲਕਰਨ ਸਿੰਘ, ਅਨਮੋਲ ਕੰਬੋਜ ਵਾਸੀ ਸੈਕਟਰ-35ਸੀ ਵਿਰੁੱਧ ਦਰਜ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਬੀਤੀ ਰਾਤ ਸ਼ਰਾਬ ਪੀ ਕੇ ਇਕ ਘਰ ਦੇ ਨਜ਼ਦੀਕ ਹੰਗਾਮਾ ਕੀਤਾ ਜਾ ਰਿਹਾ ਸੀ। ਪੁਲੀਸ ਨੇ ਤਿੰਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀਣ ’ਤੇ ਪਾਬੰਦੀ ਹੈ। ਇਸ ਤੋਂ ਇਲਾਵਾ ਸ਼ਰਾਬ ਪੀ ਕੇ ਹੰਗਾਮਾ ਕਰਨ ਦੀ ਮਨਾਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement