ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਆਗੂ ਦੇ ਘਰ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਤਿੰਨ ਖ਼ਿਲਾਫ਼ ਕੇਸ

10:23 AM Aug 31, 2024 IST

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 30 ਅਗਸਤ
ਕਾਂਗਰਸੀ ਕੌਂਸਲਰ ਸੁਨੀਤਾ ਮਹਾਜਨ ਅਤੇ ਉਨ੍ਹਾਂ ਦੇ ਪੁੱਤਰ ਕਾਂਗਰਸ ਦੇ ਯੂਥ ਵਿੰਗ ਦੇ ਹਲਕਾ ਪ੍ਰਧਾਨ ਨਕੁਲ ਮਹਾਜਨ ਦੇ ਘਰ ਬਾਹਰ ਬੁੱਧਵਾਰ ਦੇਰ ਰਾਤ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲੀਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਸ਼ਹਿਰ ਦਾ ਇੱਕ ਪ੍ਰਾਪਰਟੀ ਪ੍ਰਮੋਟਰ ਲਵਪ੍ਰੀਤ ਸਿੰਘ ਲਵੀ ਅਤੇ ਉਸ ਦੀ ਪਤਨੀ ਵੀ ਸ਼ਾਮਲ ਹੈ। ਨਕੁਲ ਮਹਾਜਨ ਨੇ ਦੱਸਿਆ ਕਿ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਨਾਲ ਪਰਿਵਾਰਕ ਸਬੰਧ ਹੋਣ ਦੇ ਚਲਦਿਆਂ ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਪਿੰਡ ਸੈਨਪੁਰ ਵੱਲੋਂ 15 ਮਾਰਚ 2022 ਰਾਤ ਵਟਸਐਪ ਰਾਹੀਂ ਫਿਰੌਤੀ ਮੰਗੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਬੀਤੀ ਰਾਤ ਵੀ ਗੋਲੀਆਂ ਚੱਲਣ ਦੀ ਘਟਨਾ ਮਗਰੋਂ 2 ਵਜੇ ਦੇ ਕਰੀਬ ਉਸ ਨੂੰ ਵਟਸਐਪ ਨੰਬਰ ’ਤੇ ਕਾਲ ਵੀ ਆਈ ਪਰ ਉਸ ਨੇ ਰਿਸੀਵ ਨਹੀਂ ਕੀਤੀ। ਇਸ ਤੋਂ ਬਾਅਦ ਲਵੀ ਵੱਲੋਂ ਇੱਕ ਫੇਸਬੁਕ ਅਕਾਊਂਟ ਤੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਅਤੇ ਉਸ ਨੂੰ ਅਤੇ ਬਲਜੀਤ ਪਾਹੜਾ ਨੂੰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਪੁਲੀਸ ਨੇ ਨਕੁਲ ਮਹਾਜਨ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ।

Advertisement

Advertisement