For the best experience, open
https://m.punjabitribuneonline.com
on your mobile browser.
Advertisement

ਪਤੀ ਦੀ ਸ਼ਿਕਾਇਤ ’ਤੇ ਪਤਨੀ ਸਣੇ ਤਿੰਨ ਖ਼ਿਲਾਫ਼ ਕੇਸ

07:26 AM Mar 31, 2024 IST
ਪਤੀ ਦੀ ਸ਼ਿਕਾਇਤ ’ਤੇ ਪਤਨੀ ਸਣੇ ਤਿੰਨ ਖ਼ਿਲਾਫ਼ ਕੇਸ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਮਾਰਚ
ਥਾਣਾ ਦੁੱਗਰੀ ਦੀ ਪੁਲੀਸ ਨੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੀ ਪਤਨੀ ਤੇ ਸਾਲੇ ਸਣੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੁੱਗਰੀ ਵਾਸੀ ਅਮਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਸ਼ਾਦੀ ਗੁਰਜੀਤ ਕੌਰ ਪੁੱਤਰੀ ਤੇਜਾ ਸਿੰਘ ਨਾਲ ਸਾਲ 2018 ’ਚ ਹੋਈ ਸੀ। ਸ਼ਾਦੀ ਤੋਂ ਬਾਅਦ ਗੁਰਜੀਤ ਕੌਰ ਉਸ ਨੂੰ ਪ੍ਰੇਸ਼ਾਨ ਕਰਨ ਲੱਗ ਪਈ। ਇਸ ਦੌਰਾਨ ਉਹ ਆਪਣੇ ਪੇਕੇ ਪਰਿਵਾਰ ਕੋਲ ਚਲੀ ਗਈ ਤੇ ਅਮਰਦੀਪ ਖ਼ਿਲਾਫ਼ ਦਾਜ ਮੰਗਣ ਦਾ ਕੇਸ ਦਰਜ ਕਰਵਾ ਦਿੱਤਾ। ਉਸ ਦੇ ਭਰਾ ਤੇ ਅਣਪਛਾਤੇ ਨੇ ਸ਼ਿਕਾਇਤਕਰਤਾ ਨੂੰ ਫੋਨ ਕਰ ਕੇ ਤਲਾਕ ਦੇਣ ਲਈ 30 ਲੱਖ ਰੁਪਏ ਮੰਗੇ ਤੇ ਪੈਸਿਆਂ ਲਈ ਫੋਨ ’ਤੇ ਧਮਕੀਆਂ ਦਿੱਤੀਆਂ। ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲੀਸ ਨੇ ਗੁਰਜੀਤ ਕੌਰ, ਉਸ ਦੇ ਭਰਾ ਪਰਮਵੀਰ ਸਿੰਘ ਵਾਸੀ ਜਟਾਣਾ ਤੇ ਇੱਕ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Author Image

sanam grng

View all posts

Advertisement
Advertisement
×