For the best experience, open
https://m.punjabitribuneonline.com
on your mobile browser.
Advertisement

ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ

07:20 AM Mar 20, 2024 IST
ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ
Advertisement

ਪੱਤਰ ਪ੍ਰੇਰਕ
ਰਤੀਆ, 19 ਮਾਰਚ
ਸਦਰ ਥਾਣਾ ਦੀ ਪੁਲੀਸ ਨੇ ਪਿੰਡ ਨਾਗਪੁਰ ਦੀ ਇੱਕ ਔਰਤ ਨੂੰ ਜਾਤੀਸੂਚਕ ਸ਼ਬਦ ਬੋਲਣ ਅਤੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਪਿੰਡ ਦੇ ਗੁਰਜਿੰਦਰ ਸਿੰਘ, ਚੀਨੂ ਅਤੇ ਇਕ ਹੋਰ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਨੂੰ ਸ਼ਿਕਾਇਤ ਦਿੰਦਿਆਂ ਪੀੜਤ ਨੇ ਦੱਸਿਆ ਕਿ ਉਨ੍ਹਾਂ ਦਾ ਗੁਰਜਿੰਦਰ ਨਾਲ ਝਗੜਾ ਹੋਇਆ ਸੀ, ਜਿਸ ਦਾ ਅਦਾਲਤ ਵਿਚ ਮੁਕੱਦਮਾ ਚੱਲ ਰਿਹਾ ਹੈ। ਉਸ ਨੇ ਦੋਸ਼ ਲਗਾਇਆ ਕਿ ਬੀਤੀ ਸ਼ਾਮ ਉਹ ਆਪਣੇ ਬੇਟੇ ਨਾਲ ਪੁਲੀਸ ਚੌਕੀ ਵਿਚ ਸ਼ਿਕਾਇਤ ਕਰਨ ਜਾ ਰਹੀ ਸੀ ਤਾਂ ਉਕਤ ਨਾਮਜ਼ਦ ਅਤੇ ਅਣਪਛਾਤੇ ਲੋਕਾਂ ਨੇ ਉਸ ਨੂੰ ਬੱਸ ਸਟੈਂਡ ’ਤੇ ਘੇਰ ਲਿਆ ਅਤੇ ਉਸ ਨਾਲ ਹੱਥੋਪਾਈ ਕੀਤੀ। ਇਸ ਤੋਂ ਇਲਾਵਾ ਜਾਤੀਸੂਚਕ ਸ਼ਬਦ ਵੀ ਬੋਲੇ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×