ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ ਕਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ
07:52 AM Nov 09, 2024 IST
Advertisement
ਜਗਮੋਹਨ ਸਿੰਘ/ਰਾਕੇਸ਼ ਸੈਣੀ
ਰੂਪਨਗਰ/ਨੰਗਲ, 8 ਨਵੰਬਰ
ਦੀਵਾਲੀ ਵਾਲੀ ਰਾਤ ਨੂੰ ਗੋਲੀਆਂ ਚਲਾ ਕੇ ਉਸ ਦੀ ਰੀਲ ਬਣਾਉਣ ਉਪਰੰਤ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ਅਧੀਨ ਰੈੱਡ ਸਟੋਨ ਆਈਲੈਟਸ ਕੋਚਿੰਗ ਸੈਂਟਰ ਸ਼ਿਵਾਲਿਕ ਐਵੇਨਿਊ ਕਾਲੋਨੀ ਨੰਗਲ ਦੇ ਮਾਲਕ ਗੁਰਪ੍ਰੀਤ ਸਿੰਘ ਸੈਣੀ ਅਤੇ ਉਨ੍ਹਾਂ ਦੇ ਦੋ ਅਣਪਛਾਤੇ ਸਾਥੀਆਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਈਲੈਟਸ ਸੈਂਟਰ ਦੇ ਮਾਲਕ ਅਤੇ ਉਨ੍ਹਾਂ ਦੇ ਦੋ ਸਾਥੀਆਂ ਵੱਲੋਂ ਦੀਵਾਲੀ ਵਾਲੀ ਰਾਤ ਨੂੰ ਹਵਾ ਵਿੱਚ ਗੋਲੀਆਂ ਚਲਾਉਂਦੇ ਹੋਏ ਇੰਸਟਾਗ੍ਰਾਮ ਤੇ ਵੀਡੀਓ ਵਾਇਰਲ ਹੋਈ ਸੀ, ਜਿਸ ਸਬੰਧੀ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੱਲੋਂ ਐੱਸਐੱਚਓ ਨੰਗਲ ਨੂੰ ਇਸ ਸਬੰਧੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement