For the best experience, open
https://m.punjabitribuneonline.com
on your mobile browser.
Advertisement

ਦੋ ਬਾਟਲਿੰਗ ਪਲਾਂਟ ਮਾਲਕਾਂ ਖ਼ਿਲਾਫ਼ ਕੇਸ

11:34 AM Apr 03, 2024 IST
ਦੋ ਬਾਟਲਿੰਗ ਪਲਾਂਟ ਮਾਲਕਾਂ ਖ਼ਿਲਾਫ਼ ਕੇਸ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਪਰੈਲ
ਚੰਡੀਗੜ੍ਹ ਪੁਲੀਸ ਨੇ ਦੂਜੇ ਸੂਬਿਆਂ ਵਿੱਚ ਨਾਜਾਇਜ਼ ਸ਼ਰਾਬ ਸਪਲਾਈ ਕਰਨ ਵਾਲੇ ਦੋ ਬਾਟਲਿੰਗ ਪਲਾਂਟ ਦੇ ਮਾਲਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਇੰਡਸਟੀਰੀਅਲ ਏਰੀਆ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦਰਜ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਦੋਵਾਂ ਬਾਟਲਿੰਗ ਪਲਾਂਟ ਵੱਲੋਂ ਨਾਜਾਇਜ਼ ਸ਼ਰਾਬ ਤਿਆਰ ਕਰਕੇ ਦੂਜੇ ਸੂਬਿਆਂ ਵਿੱਚ ਸਪਲਾਈ ਕੀਤੀ ਜਾ ਰਹੀ ਸੀ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਕੋਲ ਦੇਸ਼ ਦੇ ਕਈ ਸੂਬਿਆਂ ਵਿੱਚ ਸ਼ਰਾਬ ਸਪਲਾਈ ਕਰਨ ਦਾ ਲਾਇਸੈਂਸ ਹੈ। ਇਸ ਤਰ੍ਹਾਂ ਦੋਵਾਂ ਬਾਟਲਿੰਗ ਪਲਾਂਟਾਂ ਵੱਲੋਂ ਸਰਕਾਰ ਨੂੰ ਕਰੋੜਾਂ ਰੁਪਏ ਦੇ ਟੈਕਸ ਦਾ ਚੂਨਾ ਲਗਾਇਆ ਜਾ ਰਿਹਾ ਹੈ। ਪੁਲੀਸ ਨੇ ਸੂਚਨਾ ਦੇ ਆਧਾਰ ’ਤੇ ਦੋਵਾਂ ਵਿਰੁੱਧ ਕੇਸ ਦਰਜ ਕਰ ਲਿਆ।

Advertisement

Advertisement
Author Image

sukhwinder singh

View all posts

Advertisement
Advertisement
×